Banner
Banner

ਮਹਿਲਾਵਾਂ ਲਈ ਹਰ ਮਹੀਨੇ 1000 ਰੁਪਏ ਦਾ ਐਲਾਨ! ‘ਆਪ’ ਦੇ ਫੈਂਸਲੇ ਦਾ ਸੰਤ ਸੀਚੇਵਾਲ ਨੇ ਕੀਤਾ ਸਵਾਗਤ

Sant Seechewal return from Philippines; ਫਿਲੀਪਾਈਨ ਦੀ 13 ਦਿਨਾਂ ਦੀ ਵਿਦੇਸ਼ ਫੇਰੀ ਤੋਂ ਦੇਸ਼ ਵਾਪਸੀ ‘ਤੇ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ Sant Balbir Singh Seechewal ਦਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਅਤੇ ਸੀਚੇਵਾਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਅੱਜ ਸਵੇਰੇ Amritsar ਦੇ ਹਵਾਈ ਅੱਡੇ ਉਤਰਣ ਤੋਂ ਬਾਅਦ ਉਹ ਸਿੱਧੇ Sultanpur Lodhi ਪਹੁੰਚੇ, ਜਿੱਥੇ ਸੇਵਾਦਾਰਾਂ […]
Jaspreet Singh
By : Updated On: 08 Mar 2026 21:23:PM
ਮਹਿਲਾਵਾਂ ਲਈ ਹਰ ਮਹੀਨੇ 1000 ਰੁਪਏ ਦਾ ਐਲਾਨ! ‘ਆਪ’ ਦੇ ਫੈਂਸਲੇ ਦਾ ਸੰਤ ਸੀਚੇਵਾਲ ਨੇ ਕੀਤਾ ਸਵਾਗਤ

Sant Seechewal return from Philippines; ਫਿਲੀਪਾਈਨ ਦੀ 13 ਦਿਨਾਂ ਦੀ ਵਿਦੇਸ਼ ਫੇਰੀ ਤੋਂ ਦੇਸ਼ ਵਾਪਸੀ ‘ਤੇ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ Sant Balbir Singh Seechewal ਦਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਅਤੇ ਸੀਚੇਵਾਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਅੱਜ ਸਵੇਰੇ Amritsar ਦੇ ਹਵਾਈ ਅੱਡੇ ਉਤਰਣ ਤੋਂ ਬਾਅਦ ਉਹ ਸਿੱਧੇ Sultanpur Lodhi ਪਹੁੰਚੇ, ਜਿੱਥੇ ਸੇਵਾਦਾਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਭਰਪੂਰ ਸਤਿਕਾਰ ਕੀਤਾ ਗਿਆ।

ਨਿਰਮਲ ਕੁਟੀਆ ਪਹੁੰਚ ਕੇ ਸੰਤ ਸੀਚੇਵਾਲ ਨੇ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਖਾੜੀ ਦੇਸ਼ਾਂ ਵਿੱਚ ਚੱਲ ਰਹੇ ਮਹਾਂ ਯੁੱਧ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਜੰਗ ਕਾਰਨ ਬੇਗੁਨਾਹ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਨੀ ਤੇ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਆਮ ਲੋਕ ਡਰ ਦੇ ਮਾਹੌਲ ਵਿੱਚ ਬੰਕਰਾਂ ਵਿੱਚ ਰਹਿਣ ਲਈ ਮਜਬੂਰ ਹਨ ਜਦਕਿ ਉਨ੍ਹਾਂ ਦਾ ਇਸ ਜੰਗ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੁੰਦੀ ਅਤੇ ਦੁਨੀਆ ਨੂੰ ਹੁਣ ਅਮਨ ਅਤੇ ਸ਼ਾਂਤੀ ਦੀ ਲੋੜ ਹੈ। ਉਨ੍ਹਾਂ ਵਿਸ਼ਵ ਨੇਤਾਵਾਂ ਨੂੰ ਅਪੀਲ ਕੀਤੀ ਕਿ ਮਨੁੱਖਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜੰਗ ਨੂੰ ਜਲਦ ਖਤਮ ਕਰਨ ਲਈ ਯਤਨ ਕੀਤੇ ਜਾਣ।

ਇਸ ਮੌਕੇ ਸੰਤ ਸੀਚੇਵਾਲ ਨੇ ਵਿਸ਼ਵ ਮਹਿਲਾ ਦਿਵਸ ‘ਤੇ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਘਰ ਵਿੱਚ ਔਰਤ ਨੂੰ ਪੂਰਾ ਸਤਿਕਾਰ ਮਿਲਦਾ ਹੈ, ਉਥੇ ਕਦੇ ਵੀ ਬਰਕਤਾਂ ਦੀ ਘਾਟ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਮਾਂ, ਭੈਣ ਅਤੇ ਪਤਨੀ ਦੇ ਰੂਪ ਵਿੱਚ ਔਰਤ ਸਮਾਜ ਦੀ ਮਜ਼ਬੂਤ ਨੀਂਹ ਹੈ ਅਤੇ ਜਿੱਥੇ ਔਰਤ ਦਾ ਸਨਮਾਨ ਹੁੰਦਾ ਹੈ, ਉਥੇ ਸਮਾਜ ਤਰੱਕੀ ਦੇ ਰਾਹ ‘ਤੇ ਤੁਰਦਾ ਹੈ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਜਟ 2026-27 ਵਿੱਚ ਐਲਾਨੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਦਾ ਵੀ ਸਵਾਗਤ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ Bhagwant Mann ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਨਾਰੀ ਸਸ਼ਕਤੀਕਰਨ ਵੱਲ ਇੱਕ ਵੱਡਾ ਅਤੇ ਸਰਾਹਣਯੋਗ ਕਦਮ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖ਼ਾਸ ਕਰਕੇ ਗਰੀਬ ਅਤੇ ਕਮਜ਼ੋਰ ਵਰਗ ਦੀਆਂ ਮਹਿਲਾਵਾਂ ਨੂੰ ਵੱਡਾ ਸਹਾਰਾ ਮਿਲੇਗਾ ਅਤੇ ਘਰ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਜਤਾਈ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਪੰਜਾਬ ਵਿੱਚ ਮਹਿਲਾਵਾਂ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਸਨਮਾਨ ਹੋਰ ਮਜ਼ਬੂਤ ਹੋਵੇਗਾ।

ਇਸ ਮੌਕੇ ਨਿਰਮਲ ਕੁਟੀਆ ਵਿੱਚ ਸੇਵਾਦਾਰਾਂ ਅਤੇ ਸੰਗਤਾਂ ਦੀ ਵੱਡੀ ਗਿਣਤੀ ਹਾਜ਼ਰ ਸੀ।

Read Latest News and Breaking News at Daily Post TV, Browse for more News

Ad
Ad