Bikram Singh Majithia– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।
ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਰੇਡ ਲਈ ਗਈ ਸੀ, ਤਦ ਉਸਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ, ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖਲਅੰਦਾਜ਼ੀ ਵੀ ਕੀਤੀ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਵਿਭਾਗ ਵੀ ਇਸ ਮਾਮਲੇ ‘ਚ ਹੋਰ ਕਾਰਵਾਈ ਕਰਨ ਦੀ ਤਿਆਰੀ ‘ਚ ਜੁਟਿਆ ਹੋਇਆ ਹੈ।

ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਰੱਦ ਨਹੀਂ ਹੋਵੇਗੀ ਦਾਦੀ ਮਹਿੰਦਰ ਕੌਰ ਵਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ
Punjab Haryana High Court: ਕੰਗਨਾ ਦੀ ਇਸ ਪਟੀਸ਼ਨ ਨੂੰ ਰੱਦ ਕਰਨ ਤੋਂ ਬਾਅਦ, ਹੁਣ ਕੰਗਨਾ ਵਿਰੁੱਧ ਜੋ ਮੁਕੱਦਮਾ 2022 ਤੋਂ ਰੋਕਿਆ ਗਿਆ ਸੀ, ਮੁੜ ਸ਼ੁਰੂ ਹੋਵੇਗਾ। Defamation Case on Kangana Ranaut by Mohinder Kaur: 2020 'ਚ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਦਿੱਲੀ ਬਾਰਡਰਾਂ 'ਚ ਕਰੀਬ ਡੇਢ ਸਾਲ...