Bikram Singh Majithia– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।
ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਰੇਡ ਲਈ ਗਈ ਸੀ, ਤਦ ਉਸਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ, ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖਲਅੰਦਾਜ਼ੀ ਵੀ ਕੀਤੀ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਵਿਭਾਗ ਵੀ ਇਸ ਮਾਮਲੇ ‘ਚ ਹੋਰ ਕਾਰਵਾਈ ਕਰਨ ਦੀ ਤਿਆਰੀ ‘ਚ ਜੁਟਿਆ ਹੋਇਆ ਹੈ।

ਰਣਜੀਤ ਸਿੰਘ ਗਿੱਲ ਭਾਜਪਾ ‘ਚ ਹੋਏ ਸ਼ਾਮਿਲ
ਚੰਡੀਗੜ੍ਹ- ਰਣਜੀਤ ਸਿੰਘ ਗਿੱਲ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ 'ਆਪ' 'ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ। ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ...