Canada ਵਿੱਚ ਇੱਕ ਹੋਰ ਭਾਰਤੀ ਦੀ ਚਾਕੂ ਮਾਰ ਕੇ ਹੱਤਿਆ, ਸ਼ੱਕੀ ਗ੍ਰਿਫ਼ਤਾਰ

Death in Canada ; ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਕਿਹਾ ਕਿ ਕੈਨੇਡਾ ਦੇ ਰੌਕਲੈਂਡ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਜਾਂਚ ਜਾਰੀ ਹੈ। ਭਾਰਤੀ ਹਾਈ ਕਮਿਸ਼ਨ ਨੇ ਟਵਿੱਟਰ ‘ਤੇ […]
ਮਨਵੀਰ ਰੰਧਾਵਾ
By : Updated On: 05 Apr 2025 09:57:AM
Canada ਵਿੱਚ ਇੱਕ ਹੋਰ ਭਾਰਤੀ ਦੀ ਚਾਕੂ ਮਾਰ ਕੇ ਹੱਤਿਆ, ਸ਼ੱਕੀ ਗ੍ਰਿਫ਼ਤਾਰ

Death in Canada ; ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਕਿਹਾ ਕਿ ਕੈਨੇਡਾ ਦੇ ਰੌਕਲੈਂਡ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਜਾਂਚ ਜਾਰੀ ਹੈ।

ਭਾਰਤੀ ਹਾਈ ਕਮਿਸ਼ਨ ਨੇ ਟਵਿੱਟਰ ‘ਤੇ ਲਿਖਿਆ, “ਅਸੀਂ ਰੌਕਲੈਂਡ, ਓਟਾਵਾ ਨੇੜੇ ਚਾਕੂ ਮਾਰਨ ਦੀ ਘਟਨਾ ਵਿੱਚ ਇੱਕ ਭਾਰਤੀ ਨਾਗਰਿਕ ਦੀ ਦੁਖਦਾਈ ਮੌਤ ਤੋਂ ਬਹੁਤ ਦੁਖੀ ਹਾਂ।” ਪੁਲਿਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਸੀਂ ਦੁਖੀ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਸਥਾਨਕ ਕਮਿਊਨਿਟੀ ਐਸੋਸੀਏਸ਼ਨ ਦੁਆਰਾ ਸੰਪਰਕ ਵਿੱਚ ਹਾਂ।

ਕੈਨੇਡੀਅਨ ਮੀਡੀਆ ਮੁਤਾਬਕ ਕਲੇਰੈਂਸ-ਰੌਕਲੈਂਡ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਦੂਜੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Read Latest News and Breaking News at Daily Post TV, Browse for more News

Ad
Ad