Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸਰੀ ‘ਚ ਮੁੜ ਗੋਲੀਬਾਰੀ: ਤੜਕੇ ਘਰ ‘ਤੇ ਚਲੀਆਂ ਗੋਲੀਆਂ, ਇਮਾਰਤ ਨੂੰ ਪਹੁੰਚਿਆ ਨੁਕਸਾਨ

Surrey ਵਿੱਚ ਕਈ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਤੜਕੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ Surrey ਅਤੇ Langley ਦੀ ਹੱਦ ਨੇੜੇ 195 ਸਟਰੀਟ ਅਤੇ 66 ਐਵੇਨਿਊ ਕੋਲ ਮੌਜੂਦ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਅਨੁਸਾਰ ਇਹ ਘਟਨਾ ਤੜਕੇ ਕਰੀਬ 4:35 ਵਜੇ ਵਾਪਰੀ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਘਰ ‘ਤੇ ਕਈ ਗੋਲੀਆਂ ਚਲਾਈਆਂ […]
Nishant Malyan
By : Updated On: 13 Mar 2026 09:14:AM
ਸਰੀ ‘ਚ ਮੁੜ ਗੋਲੀਬਾਰੀ: ਤੜਕੇ ਘਰ ‘ਤੇ ਚਲੀਆਂ ਗੋਲੀਆਂ, ਇਮਾਰਤ ਨੂੰ ਪਹੁੰਚਿਆ ਨੁਕਸਾਨ
ਸੰਕੇਤਕ ਤਸਵੀਰ

Surrey ਵਿੱਚ ਕਈ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਤੜਕੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ Surrey ਅਤੇ Langley ਦੀ ਹੱਦ ਨੇੜੇ 195 ਸਟਰੀਟ ਅਤੇ 66 ਐਵੇਨਿਊ ਕੋਲ ਮੌਜੂਦ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।

ਇਸ਼ਤਿਹਾਰ

ਪੁਲਿਸ ਅਨੁਸਾਰ ਇਹ ਘਟਨਾ ਤੜਕੇ ਕਰੀਬ 4:35 ਵਜੇ ਵਾਪਰੀ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਕਾਰਨ ਇਮਾਰਤ ਨੂੰ ਕੁਝ ਨੁਕਸਾਨ ਪਹੁੰਚਿਆ ਹੈ, ਪਰ ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ ਅਤੇ ਆਸ-ਪਾਸ ਦੇ ਇਲਾਕੇ ਤੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਗੌਰਤਲਬ ਹੈ ਕਿ ਫਰਵਰੀ ਮਹੀਨੇ ਦੌਰਾਨ ਸਰੀ ਵਿੱਚ ਸਿਰਫ਼ ਇੱਕ ਵਾਰ ਹੀ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ, ਜਦਕਿ ਹੁਣ ਇਹ ਮਾਰਚ ਮਹੀਨੇ ਦੀ ਪਹਿਲੀ ਵਾਰਦਾਤ ਮੰਨੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਮੁਤਾਬਕ ਇਹ ਮਾਮਲਾ ਫਿਰੌਤੀ ਜਾਂ ਐਕਸਟੋਰਸ਼ਨ ਨਾਲ ਜੁੜਿਆ ਹੋਇਆ ਨਹੀਂ ਲੱਗਦਾ, ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੇ ਵੀ ਇਸ ਘਟਨਾ ਨਾਲ ਸੰਬੰਧਿਤ ਕੋਈ ਸ਼ੱਕੀ ਹਲਚਲ ਜਾਂ ਜਾਣਕਾਰੀ ਦੇਖੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰੇ।

Read Latest News and Breaking News at Daily Post TV, Browse for more News

Ad
Ad

Punjab District News