Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਨਸ਼ਾ ਤਸਕਰੀ ਵਿਰੁੱਧ ANTF ਦੀ ਵੱਡੀ ਕਾਰਵਾਈ; ਤਿੰਨ ਛਾਪਿਆਂ ਵਿੱਚ 2 ਕਿਲੋ 74 ਗ੍ਰਾਮ ਹੈਰੋਇਨ ਬਰਾਮਦ

Latest News: ਲੁਧਿਆਣੇ ਵਿੱਚ ਨਸ਼ਾ ਤਸਕਰੀ ਨੂੰ ਖਤਮ ਕਰਨ ਦੀ ਮੁਹਿੰਮ ਅੰਦਰ ਐਂਟੀ-ਨਾਰਕੋਟਿਕ ਟਾਸਕ ਫੋਰਸ (ਏਐਨਟੀਐਫ) ਨੇ ਪਿਛਲੇ ਲਗਭਗ ਇੱਕ ਮਹੀਨੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਦਰਜ ਕਰਦੇ ਹੋਏ ਕੁੱਲ 2 ਕਿਲੋ 74 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕਈ ਆਰੋਪੀਆਂ ਨੂੰ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਲੁਧਿਆਣੇ ਵਿੱਚ ਨਸ਼ਾ ਤਸਕਰੀ ਨੂੰ ਖਤਮ ਕਰਨ ਦੀ ਮੁਹਿੰਮ ਅੰਦਰ ਐਂਟੀ-ਨਾਰਕੋਟਿਕ ਟਾਸਕ ਫੋਰਸ (ਏਐਨਟੀਐਫ) ਨੇ ਪਿਛਲੇ ਲਗਭਗ ਇੱਕ ਮਹੀਨੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਦਰਜ ਕਰਦੇ ਹੋਏ ਕੁੱਲ 2 ਕਿਲੋ 74 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕਈ ਆਰੋਪੀਆਂ ਨੂੰ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ

ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ 603 ਗ੍ਰਾਮ ਹੈਰੋਇਨ ਬਰਾਮਦ ਹੋਈ। ਪ੍ਰਾਰੰਭਿਕ ਜਾਂਚ ਮੁਤਾਬਕ ਇਹ ਤਿੰਨੇ ਅੰਮ੍ਰਿਤਸਰ ਤੋਂ ਹੈਰੋਇਨ ਹਾਸਿਲ ਕਰਕੇ ਅੱਗੇ ਤਸਕਰੀ ਕਰਦੇ ਸਨ। ਉਨ੍ਹਾਂ ਦੀ ਅਪਰਾਧਿਕ ਪਿਛੋਕੜ ਅਤੇ ਨਸ਼ਾ ਕਰਨ ਬਾਰੇ ਜਾਂਚ ਜਾਰੀ ਹੈ।

ਦੂਜੇ ਮਾਮਲੇ ਵਿੱਚ ਬਟਾਲਾ ਦੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇੱਕ ਮੋਟਰਸਾਈਕਲ ਅਤੇ 524 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਤੀਜੇ ਮਾਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ‘ਚੋਂ ਲਗਭਗ 1 ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਅਧਿਕਾਰੀਆਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਇਸ ਗੈਰਕਾਨੂੰਨੀ ਧੰਦੇ ਤੋਂ ਬਚਣ ਦੀ ਅਪੀਲ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News