Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ

ਤਲਵੰਡੀ ਸਾਬੋ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗੀ। ਇਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸਮਾਗਮ ਵਿੱਚ ਸਮਾਜਿਕ ਕਾਰਕੁਨਾਂ ਤੋਂ ਇਲਾਵਾ ਵੱਖ-ਵੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ
  • ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸਮਾਗਮ

ਤਲਵੰਡੀ ਸਾਬੋ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗੀ। ਇਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸਮਾਗਮ ਵਿੱਚ ਸਮਾਜਿਕ ਕਾਰਕੁਨਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਵੀ ਪਹੁੰਚ ਸਕਦੇ ਹਨ। ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਪਣੀਆਂ ਸਰਗਰਮੀਆਂ ਕਾਰਨ ਚਰਚਾ ਵਿੱਚ ਰਹੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।

ਦੱਸ ਦਈਏ ਕਿ ਬੀਤੇ ਦਿਨ ਦੀਵਾਲੀ ਵਾਲੇ ਦਿਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਉਸਦੀ ਮੌਤ ਤੋਂ 26 ਦਿਨ ਬਾਅਦ ਅੰਤਿਮ ਸਸਕਾਰ ਕੀਤਾ ਗਿਆ ਸੀ। ਉਸਦੇ ਪਿਤਾ, ਭੀਮ ਸਿੰਘ, ਅਤੇ ਦੋ ਪੁੱਤਰਾਂ, ਅੰਗਦਵੀਰ ਅਤੇ ਹਰਫਤੇਹ ਨੇ ਅੰਤਿਮ ਸਸਕਾਰ ਦੀ ਚਿਤਾ ਨੂੰ ਅਗਨੀ ਦਿੱਤੀ ਸੀ।

ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਉਸਦੇ ਪੁਰਖਿਆਂ ਦੀ ਜ਼ਮੀਨ ‘ਚ ਕੀਤਾ ਗਿਆ ਹੈ। ਸ਼ਨੀਵਾਰ, 7 ਨਵੰਬਰ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ, ਝੋਟਾ ਦੀ ਲਾਸ਼ 8 ਨਵੰਬਰ ਨੂੰ ਸਵੇਰੇ 5 ਵਜੇ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ। ਪਰਵਿੰਦਰ ਝੋਟਾ ਦਾ 13 ਅਕਤੂਬਰ ਨੂੰ ਇੱਕ ਕੈਮਿਸਟ ਨੇ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ‘ਤੇ ਗੋਲੀ ਮਾਰ ਦਿੱਤੀ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।

Read Latest News and Breaking News at Daily Post TV, Browse for more News

Ad
Ad

Punjab District News