Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

ਸੋਲਰ ਲਾਈਟਾਂ ਅਤੇ ਮਨਰੇਗਾ ਦੇ ਕੰਮਾਂ ਨੂੰ ਤਰਜੀਹ ਦੇਣ ਦੀ ਅਪੀਲ, ਪਿੰਡਾਂ ਦਾ ਵਿਕਾਸ ਬਿਨਾਂ ਪੱਖਪਾਤ ਜਾਰੀ ਰਹੇਗਾ: ਲਾਲ ਚੰਦ ਕਟਾਰੂਚੱਕ

ਜ਼ਿਲ੍ਹਾ ਪਠਾਨਕੋਟ ਦੀਆਂ ਸਮੁੱਚੀਆਂ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ […]
Jaspreet Singh
By : Updated On: 03 Sep 2026 20:02:PM
ਸੋਲਰ ਲਾਈਟਾਂ ਅਤੇ ਮਨਰੇਗਾ ਦੇ ਕੰਮਾਂ ਨੂੰ ਤਰਜੀਹ ਦੇਣ ਦੀ ਅਪੀਲ, ਪਿੰਡਾਂ ਦਾ ਵਿਕਾਸ ਬਿਨਾਂ ਪੱਖਪਾਤ ਜਾਰੀ ਰਹੇਗਾ: ਲਾਲ ਚੰਦ ਕਟਾਰੂਚੱਕ

ਜ਼ਿਲ੍ਹਾ ਪਠਾਨਕੋਟ ਦੀਆਂ ਸਮੁੱਚੀਆਂ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ ਹਾਜ਼ਰ ਸਨ।

ਇਸ਼ਤਿਹਾਰ

ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਸਰਪੰਚਾਂ ਵੱਲੋਂ ਆਪਣੇ-ਆਪਣੇ ਪਿੰਡਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਇਸ ਤੋਂ ਇਲਾਵਾ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੀਟਿੰਗ ਦੌਰਾਨ ਮੁੱਖ ਤੌਰ ’ਤੇ ਦੋ ਮਹੱਤਵਪੂਰਨ ਮੁੱਦਿਆਂ ’ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਸਰਪੰਚਾਂ ਨੂੰ ਇਸ ਪ੍ਰਾਜੈਕਟ ਵਿੱਚ ਪੰਚਾਇਤਾਂ ਵੱਲੋਂ ਬਣਦਾ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਦੱਸਿਆ ਕਿ ਸੋਲਰ ਲਾਈਟਾਂ ਲਈ ਪੰਚਾਇਤਾਂ ਆਪਣੇ ਪੰਚਾਇਤੀ ਫੰਡ ਜਾਂ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਫੰਡਾਂ ਵਿੱਚੋਂ ਬਣਦਾ ਯੋਗਦਾਨ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਚਾਇਤਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਦੂਜੇ ਅਹਿਮ ਮੁੱਦੇ ਵਜੋਂ ਮਨਰੇਗਾ ਤਹਿਤ ਉਪਲਬਧ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਕੋਲ ਮਨਰੇਗਾ ਤਹਿਤ ਉਪਲਬਧ ਫੰਡਾਂ ਨੂੰ ਨਿਯਮਾਂ ਅਨੁਸਾਰ ਵਿਕਾਸ ਕਾਰਜਾਂ ਲਈ ਵਰਤਿਆ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣ ਅਤੇ ਪਿੰਡਾਂ ਦਾ ਵਿਕਾਸ ਵੀ ਹੋ ਸਕੇ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਵੱਖ-ਵੱਖ ਪੰਚਾਇਤਾਂ ਵੱਲੋਂ ਪਾਣੀ ਸਮੇਤ ਹੋਰ ਸਥਾਨਕ ਸਮੱਸਿਆਵਾਂ ਵੀ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ। ਉਨ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਭੋਆ, ਸੁਜਾਨਪੁਰ ਅਤੇ ਪਠਾਨਕੋਟ ਹਲਕਿਆਂ ਤੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅੱਜ ਦੀ ਮੀਟਿੰਗ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਪੰਚਾਇਤਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News