17 ਸਾਲਾ ਤੀਰਅੰਦਾਜ਼ ਕੁਮਕੁਮ ਨੇ ਏਸ਼ਿਆਈ ਖੇਡਾਂ ’ਚ ਭਾਰਤ ਲਈ ਜਿੱਤਿਆ ਸੋਨ ਤਮਗਾ
Archer Kumkum win gold medal: ਨਵੀਂ ਦਿੱਲੀ: 17 ਸਾਲਾ ਭਾਰਤੀ ਤੀਰਅੰਦਾਜ਼ ਕੁਮਕੁਮ ਮੋਹੋਡ ਨੇ ਸ਼ਨੀਵਾਰ ਨੂੰ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਉਨ੍ਹਾਂ ਨੇ ਮਹਿਲਾਵਾਂ ਦੇ ਰਿਕਰਵ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਦੱਖਣੀ ਕੋਰੀਆ ਦੀ ਓਹ ਯੇ ਜਿਨ ਨੂੰ ਸ਼ੂਟਆਊਟ ਵਿੱਚ ਹਰਾ ਕੇ ਸੋਨ ਤਮਗਾ ਆਪਣੇ ਨਾਂ ਕੀਤਾ। ਇਸ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।
ਇਸ ਜਿੱਤ ਨਾਲ ਭਾਰਤ ਨੇ ਤੀਰਅੰਦਾਜ਼ੀ ਵਿੱਚ ਆਪਣਾ ਪੰਜਵਾਂ ਸੋਨ ਤਮਗਾ ਜਿੱਤ ਲਿਆ ਹੈ। ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 77 ਹੋ ਗਈ ਹੈ, ਜਿਨ੍ਹਾਂ ਵਿੱਚ 25 ਚਾਂਦੀ ਅਤੇ 35 ਕਾਂਸੀ ਦੇ ਤਮਗੇ ਸ਼ਾਮਲ ਹਨ।
ਕੁਮਕੁਮ ਨੇ ਆਪਣੇ ਪਹਿਲੇ ਹੀ ਏਸ਼ਿਆਈ ਖੇਡਾਂ ਦੇ ਸਫ਼ਰ ਵਿੱਚ ਰਿਕਰਵ ਤੀਰਅੰਦਾਜ਼ੀ ਦੇ ਤਿੰਨ ਤਮਗੇ ਜਿੱਤੇ ਹਨ। ਉਨ੍ਹਾਂ ਨੇ ਮਹਿਲਾ ਟੀਮ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਮਗੇ ਜਿੱਤੇ, ਜਦਕਿ ਮਿਕਸਡ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਹਾਸਲ ਕੀਤਾ।
ਮਹਿਲਾ ਟੀਮ ਮੁਕਾਬਲੇ ਵਿੱਚ ਭਾਰਤ ਨੇ ਪਹਿਲੀ ਵਾਰ ਸੋਨ ਤਮਗਾ ਜਿੱਤਿਆ, ਜਦਕਿ ਮਿਕਸਡ ਟੀਮ ਮੁਕਾਬਲੇ ਵਿੱਚ ਵੀ ਭਾਰਤ ਨੇ ਪਹਿਲੀ ਵਾਰ ਤਮਗਾ ਹਾਸਲ ਕੀਤਾ। ਕੁਮਕੁਮ ਦੀ ਇਸ ਪ੍ਰਾਪਤੀ ਨਾਲ ਭਾਰਤੀ ਤੀਰਅੰਦਾਜ਼ੀ ਨੂੰ ਨਵੀਂ ਪਛਾਣ ਮਿਲੀ ਹੈ।
