Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਈਟੀਓ

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ, 9 ਜੁਲਾਈ, 2025: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਈਟੀਓ

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 9 ਜੁਲਾਈ, 2025: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ ‘ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ।

ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ ‘ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।

Read Latest News and Breaking News at Daily Post TV, Browse for more News

Ad
Ad

Punjab District News