Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Ardas at Zero Line for opening of Kartarpur Sahib Corridor: ਅੰਮ੍ਰਿਤਸਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ 2026 ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ ਰਿਹਾ ਹੈ। ਪਾਕਿਸਤਾਨ ਲਹਿੰਦੇ ਪੰਜਾਬ ਵਾਲੇ ਪਾਸਿਓਂ ਸਿੱਖ ਸੰਗਤਾਂ […]
Ranjit Singh
By : Updated On: 21 Sep 2026 11:48:AM
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Ardas at Zero Line for opening of Kartarpur Sahib Corridor: ਅੰਮ੍ਰਿਤਸਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ 2026 ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ ਰਿਹਾ ਹੈ।

ਇਸ਼ਤਿਹਾਰ

ਪਾਕਿਸਤਾਨ ਲਹਿੰਦੇ ਪੰਜਾਬ ਵਾਲੇ ਪਾਸਿਓਂ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਇਹ ਨਗਰ ਕੀਰਤਨ ਸਜਾ ਰਹੀਆਂ ਹਨ। ਉਨ੍ਹਾਂ ਵੱਲੋਂ ਆਪਣੇ ਵਾਲੇ ਪਾਸੇ ਜ਼ੀਰੋ ਲਾਈਨ ਪੁੱਜਣ ਉੱਤੇ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਜਾਵੇਗੀ ਕਿ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹੇ।

ਇਸ ਮੌਕੇ ਮੈਂ ਵੀ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਉੱਤੇ ਪੁੱਜ ਰਿਹਾ ਹਾਂ। ਇਹ ਇੱਕ ਵਿਲੱਖਣ ਪਲ ਹੋਵੇਗਾ ਜਦੋਂ ਪਾਕਿਸਤਾਨ ਤੇ ਭਾਰਤ ਦੀਆਂ ਸਿੱਖ ਸੰਗਤਾਂ ਆਪੋ ਆਪਣੇ ਪਾਸੇ ਸੰਧਿਆ ਵੇਲੇ ਰਹਿਰਾਸ ਸਾਹਿਬ ਦਾ ਪਾਠ, ਆਰਤੀ ਤੇ ਸ਼ਬਦ ਕੀਰਤਨ ਉਪਰੰਤ ਗੁਰੂ ਸਾਹਿਬ ਜੀ ਦੇ ਸਨਮੁਖ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹਣ ਲਈ ਅਰਦਾਸ ਬੇਨਤੀ ਕਰਨਗੀਆਂ।

ਡੇਰਾ ਬਾਬਾ ਨਾਨਕ ਅਤੇ ਬਾਰਡਰ ਦੇ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਹੈ ਕਿ ਉਹ ਅੱਜ ਸੰਧਿਆ ਵੇਲੇ ਭਾਰਤੀ ਸਮੇਂ ਅਨੁਸਾਰ 5:30 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜੇ ਜ਼ੀਰੋ ਲਾਈਨ ਉੱਤੇ ਪੁੱਜ ਕੇ ਇਸ ਸਮਾਗਮ ਅਤੇ ਅਰਦਾਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਜ਼ਰੂਰ ਕਰਨ ਤਾਂ ਜੋ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾ ਸਕੇ ਕਿ ਲਾਂਘਾ ਛੇਤੀ ਖੁੱਲ੍ਹੇ ਤੇ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਪਹਿਲਾਂ ਦੀ ਤਰ੍ਹਾਂ ਦਰਸ਼ਨ ਦੀਦਾਰ ਕਰ ਸਕੇ।

Read Latest News and Breaking News at Daily Post TV, Browse for more News

Ad
Ad

Punjab District News