Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅਨਾਜ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ

ਹਰਿਆਣਾ ਦੀ ਅਨਾਜ ਮੰਡੀ ਬਾਬੈਨ ਵਿੱਚ ਇਸ ਸੀਜ਼ਨ ਦੀ ਪਹਿਲੀ ਝੋਨੇ ਦੀ ਢੇਰੀ ਕਿਸਾਨ ਸੁਰਜੀਤ ਸਿੰਘ ਲੈ ਕੇ ਪੁੱਜਾ। 1509 ਕਿਸਮ ਦਾ ਇਹ ਝੋਨਾ ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਸੈਣੀ ਦੀ ਮੌਜੂਦਗੀ ਵਿਚ 3100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਿਆ। ਮੰਡੀ ਵਿਚ ਝੌਨੇ ਦੀ ਆਮਦ ਦੀ ਖੁਸ਼ੀ ਵਿਚ ਮਾਰਕੀਟ ਕਮੇਟੀ ਬਾਬੈਨ ਦੇ ਸਕੱਤਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਨਾਜ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ

ਹਰਿਆਣਾ ਦੀ ਅਨਾਜ ਮੰਡੀ ਬਾਬੈਨ ਵਿੱਚ ਇਸ ਸੀਜ਼ਨ ਦੀ ਪਹਿਲੀ ਝੋਨੇ ਦੀ ਢੇਰੀ ਕਿਸਾਨ ਸੁਰਜੀਤ ਸਿੰਘ ਲੈ ਕੇ ਪੁੱਜਾ। 1509 ਕਿਸਮ ਦਾ ਇਹ ਝੋਨਾ ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਸੈਣੀ ਦੀ ਮੌਜੂਦਗੀ ਵਿਚ 3100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਿਆ। ਮੰਡੀ ਵਿਚ ਝੌਨੇ ਦੀ ਆਮਦ ਦੀ ਖੁਸ਼ੀ ਵਿਚ ਮਾਰਕੀਟ ਕਮੇਟੀ ਬਾਬੈਨ ਦੇ ਸਕੱਤਰ ਗੁਰਮੀਤ ਸਿੰਘ ਨੇ ਝੋਨਾ ਲਿਆਉਣ ਵਾਲੇ ਕਿਸਾਨ ਸੁਰਜੀਤ ਸਿੰਘ ਭੂਰੇ ਮਾਜਰਾ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੌਜੂਦ ਕਿਸਾਨਾਂ, ਵਪਾਰੀਆਂ ਤੇ ਮਜਦੂਰਾਂ ਦਾ ਮੂੰਹ ਵੀ ਮਿੱਠਾ ਕਰਾਇਆ ਗਿਆ।

ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੀਜ਼ਨ ਦੇ ਝੋਨੇ ਦੀ ਪਹਿਲੀ ਢੇਰੀ ਬਾਬੈਨ ਮੰਡੀ ਪਹੁੰਚ ਗਈ ਹੈ। ਉਨਾਂ ਕਿਹਾ ਕਿ ਗੋਇਲ ਐਂਟਰਪ੍ਰਾਈਜ਼ਿਜ਼ ਦੀ ਦੁਕਾਨ ’ਤੇ ਝੋਨਾ ਲਿਆਉਣ ਵਾਲੇ ਕਿਸਾਨ ਨੂੰ ਮਾਰਕੀਟ ਕਮੇਟੀ ਵਲੋਂ ਵੀ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿਸਾਨ ਨੂੰ ਝੋਨੇ ਦਾ ਚੰਗਾ ਭਾਅ ਮਿਲਿਆ ਹੈ। ਇਸ ਮੌਕੇ ਮੰਡੀ ਪ੍ਰਧਾਨ ਜਗਦੀਸ਼ ਢੀਂਗੜਾ ਨੇ ਕਿਹਾ ਕਿ ਅਨਾਜ ਮੰਡੀ ਐਸੋਸੀਏਸ਼ਨ ਬਾਬੈਨ, ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ੈਲਰ ਮਾਲਕਾਂ ਦੇ ਨਾਲ ਨਾਲ ਪ੍ਰਾਈਵੇਟ ਡੀਲਰਾਂ ਦਾ ਪੂਰਾ ਸਮਰਥਨ ਕਰੇਗੀ।

ਇਸ ਦੇ ਨਾਲ ਹੀ ਹੁਣ ਪੰਜਾਬ ਚ ਵੀ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਇਸ ਦੇ ਤਹਿਤ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਨੇ ਝੋਨੇ ਦੀ ਕਟਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਸਰਕਾਰੀ ਖਰੀਦ ਪਹਿਲਾਂ 1 ਅਕਤੂਬਰ ਨੂੰ ਸ਼ੁਰੂ ਹੁੰਦੀ ਸੀ ਪਰ ਇਸ ਵਾਰ ਪੰਜਾਬ ਸਰਕਾਰ 15 ਸਤੰਬਰ ਤੋਂ ਸਰਕਾਰੀ ਖਰੀਦ ਸ਼ੁਰੂ ਕਰ ਰਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News