Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਪੰਜਾਬ ਦੌਰੇ ਤੇ ਅਰਵਿੰਦ ਕੇਜਰੀਵਾਲ, ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚ ਰਹੇ ਹਨ। ਕੱਲ੍ਹ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਜਾਣਗੇ। ਇਸ ਦੌਰੇ ਦੌਰਾਨ, ਉਹ 5,000 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋ ਬਾਅਦ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੌਰੇ ਤੇ ਅਰਵਿੰਦ ਕੇਜਰੀਵਾਲ, ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚ ਰਹੇ ਹਨ। ਕੱਲ੍ਹ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਜਾਣਗੇ। ਇਸ ਦੌਰੇ ਦੌਰਾਨ, ਉਹ 5,000 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਇਸ ਤੋ ਬਾਅਦ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਮੁੱਖ ਮਹਿਮਾਨ ਵਜੋਂ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਵਿੱਚ ਵੀ ਸ਼ਾਮਲ ਹੋਣਗੇ। ਵੀਰਵਾਰ ਨੂੰ, ਕੇਜਰੀਵਾਲ ਅਤੇ ਮੁੱਖ ਮੰਤਰੀ 184 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ 3,100 ਨਵੇਂ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਣਗੇ। ਉਸ ਦੁਪਹਿਰ ਬਾਅਦ, ਮੁੱਖ ਮੰਤਰੀ ਮੁੱਖ ਮੰਤਰੀ ਮਾਨ ਨਾਲ ਚੰਡੀਗੜ੍ਹ ਵਿੱਚ ਉੱਦਮਤਾ ਮਾਨਸਿਕਤਾ ਕੋਰਸ ਦੀ ਸ਼ੁਰੂਆਤ ਕਰਨਗੇ।

ਸਤੰਬਰ ਮਹੀਨੇ ਵਿੱਚ ਵੀ ਕੀਤਾ ਸੀ ਦੌਰਾ
ਇਸ ਤੋਂ ਪਹਿਲਾਂ, ਅਰਵਿੰਦ ਕੇਜਰੀਵਾਲ 5 ਸਤੰਬਰ ਨੂੰ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਆਏ ਸਨ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਸੀ। ਹਾਲਾਂਕਿ, ਮੁੱਖ ਮੰਤਰੀ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਗਏ।

ਇਸ ਤੋਂ ਬਾਅਦ ਉਨ੍ਹਾਂ ਅਮਨ ਅਰੋੜਾ ਨਾਲ ਪੰਜਾਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਲੋਕਾਂ ਨੂੰ ਸਮਰਥਨ ਦੀ ਅਪੀਲ ਵੀ ਕੀਤੀ।

ਤਰਨ ਤਾਰਨ ਜ਼ਿਮਨੀ ਚੋਣ ਵਿੱਚ ਰੁਝੀ ਹੈ AAP
ਇਸੇ ਵਿਚਾਲੇ ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 11 ਨਵੰਬਰ ਨੂੰ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ। ਜਿਸ ਦੇ ਲਈ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਚੋਣ ਨੂੰ ਜਿੱਤਣ ਅਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਜੁਟੀ ਹੋਈ ਹੈ।
ਪਾਰਟੀ ਦੇ ਵੱਡੇ ਲੀਡਰ ਤਰਨਤਾਰਨ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਜੁਟੇ ਹੋਏ ਹਨ। ਇਸ ਦੌਰੇ ਤੋਂ ਬਾਅਦ ਸੰਭਵ ਹੈ ਕਿ ਅਰਵਿੰਦ ਕੇਜਰੀਵਾਲ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪੰਜਾਬ ਆਉਣ। ਪਿਛਲੇ ਦਿਨੀਂ ਉਹਨਾਂ ਨੇ ਗੋਆ ਦਾ ਦੌਰਾ ਕੀਤਾ ਸੀ ਜਿੱਥੇ ਉਹਨਾਂ ਨੇ ਪਾਰਟੀ ਲੀਡਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਕੱਲਿਆਂ ਚੋਣ ਲੜਣ ਅਤੇ ਕਾਂਗਰਸ ਨਾਲ ਗੱਠਜੋੜ ਨਾ ਕਰਨ ਦਾ ਐਲਾਨ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News