Arvind Kejriwal on Bikram Majithia Arrest: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਨੇ ਅੰਮ੍ਰਿਤਸਰ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਮਜੀਠੀਆ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮੋਹਾਲੀ ਅਦਾਲਤ ‘ਚ ਪੇਸ਼ ਕਰਨ ਲੈ ਜਾਇਆ ਜਾ ਰਿਹਾ ਹੈ।
ਇਸ ਦੌਰਾਨ ਆਪ ਕਨਵਿਨਰ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਦਿੱਲੀ ‘ਚ ਹਾਲ ਹੀ ‘ਚ ਜ਼ਿਮਨੀ ਚੋਣਾਂ ‘ਚ ਦੋ ਸੀਟਾਂ ਜਿੱਤਣ ਦੀ ਖੁਸ਼ੀ ‘ਚ ਜਸ਼ਨ ਮਨਾਇਆ ਜਾ ਰਿਹਾ ਹੈ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਚਾਹੇ ਕਿੰਨਾ ਵੀ ਵੱਡਾ ਨੇਤਾ ਕਿਉਂ ਨਾ ਹੋਵੇ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।’
ਦੱਸ ਦਈਏ ਕਿ ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰ ਤੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ।
ਆਪ ਨੇਤਾ ਬਾਲੀ ਨੇ ਕਿਹਾ – ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਆਪ ਨੇਤਾ ਦੀਪਕ ਬਾਲੀ ਨੇ ਮਜੀਠੀਆ ‘ਤੇ ਨਸ਼ੇ ਫੈਲਾਉਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਿੰਮਤ ਕਾਰਨ ਹੀ ਉਨ੍ਹਾਂ ਦੇ ਘਰ ਛਾਪਾ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਇਸ ਦੇ ਨਾਲ ਹੀ ਇਸ ਮਾਮਲੇ ‘ਚ ਅੱਜ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇੱਕ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖੁਲਾਸੇ ਕਰ ਸਕਦੇ ਹਨ।