Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 224ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 325 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 224ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 325 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 224 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,683 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਹੈਰੋਇਨ, 2.9 ਕਿਲੋਗ੍ਰਾਮ ਆਈਸੀਈ, 24.2 ਕਿਲੋਗ੍ਰਾਮ ਅਫੀਮ, 293 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 325 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 336 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News