War on Drugs’ campaign in Punjab;ਪੰਜਾਬ ਸਰਕਾਰ ਵੱਲੋਂ ਵਿੱਡੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਤਸਕਰਾਂ ਤੇ ਕਾਰਵਾਈ ਕਰਦਿਆਂ ਨਸ਼ੇ ਦੇ ਧੰਦੇ ਤੋਂ ਨਜਾਇਜ਼ ਤੌਰ ‘ਤੇ ਬਣਾਈਆਂ ਹੋਈਆਂ ਸੰਪਤੀਆਂ ਉੱਤੇ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਸਲਾਣੀ ਵਿੱਖੇ ਦੋ ਭਰਾਵਾਂ ਦੇ ਘਰ ਤੇ ਪੀਲਾ ਪੰਜਾ ਚਲਾਇਆ ਗਿਆ।
ਮੌਕੇ ਤੇ ਪਹੁੰਚੇ ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਅਧੀਨ ਪੈਂਦੇ ਪਿੰਡ ਸਲਾਣੀ ਵਿਖੇ ਦੋ ਭਰਾਵਾਂ ਜੱਗਾ ਖਾਂ ਤੇ ਮੁਕੱਦਰ ਖਾਂ ਤੇ ਐਨਡੀਪੀਐਸ ਐਕਟ ਦੇ ਤਹਿਤ ਨਸ਼ੇ ਦੀ ਤਸਕਰੀ ਕਰਨ ਸਮੇਤ 14 ਦੇ ਲਗਭਗ ਮਾਮਲੇ ਦਰਜ ਹਨ। ਉਹਨਾਂ ਦੱਸਿਆ ਕਿ ਇਹ ਦੋਵੇਂ ਭਰਾ ਜੱਗਾ ਖਾਂ ਅਤੇ ਮੁਕੱਦਰ ਖਾਂ ਨਸ਼ੇ ਦੀ ਤਸਕਰੀ ਕਰਨ ਦੇ ਨਾਲ ਨਾਲ ਨਜਾਇਜ਼ ਤੌਰ ਤੇ ਸ਼ਰਾਬ ਵੇਚਣ ਦੇ ਧੰਦੇ ਦੇ ਨਾਲ ਚੈਨ ਸਨੈਚਿੰਗ ਲੁੱਟਾਂ ਖੋਹਾਂ ਦੇ ਕੰਮ ਕਰਦੇ ਸਨ।
ਉਹਨਾਂ ਦੱਸਿਆ ਕਿ ਇਹ ਬਾਹਰੋਂ ਆ ਕੇ ਇੱਥੇ ਪਿਛਲੇ 10 12 ਸਾਲ ਤੋਂ ਰਹਿ ਰਹੇ ਸਨ ਅਤੇ ਇਨਾਂ ਨੇ ਇੱਥੇ ਕਈ ਨਜਾਇਜ਼ ਸੰਪਤੀਆਂ ਬਣਾ ਕੇ ਨਜਾਇਜ਼ ਕਬਜ਼ੇ ਕੀਤੇ ਹੋਏ ਸੀ , ਜਿਸ ਦੇ ਚਲਦੇ ਸਿਵਿਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਅੱਗੇ ਤੋਂ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਹਨਾਂ ਪਬਲਿਕ ਨੂੰ ਅਪੀਲ ਕਰਦੇ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਜਰੂਰ ਦਿੱਤੀ ਜਾਵੇ ਤੇ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ ।