ਲੁਧਿਆਣਾ ‘ਚ 15 ਹਜ਼ਾਰ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ, ਮਾਂ-ਭੈਣ ਨੂੰ ਕੇਸ ‘ਚੋਂ ਕੱਢਣ ਲਈ ਮੰਗੇ ਸਨ ਪੈਸੇ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲੁਧਿਆਣਾ ਦੇ ਪੁਲਿਸ ਸਟੇਸ਼ਨ ਪੀ.ਏ.ਯੂ ਅਧੀਨ ਆਉਂਦੀ ਪੁਲਿਸ ਚੌਕੀ ਕਿਚਲੂ ਨਗਰ ਦੇ ਇੰਚਾਰਜ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਵਿਜੀਲੈਂਸ ਟੀਮ ਨੇ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਦਬੋਚ […]
Amritpal Singh
By : Updated On: 29 Mar 2026 21:35:PM
ਲੁਧਿਆਣਾ ‘ਚ 15 ਹਜ਼ਾਰ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ, ਮਾਂ-ਭੈਣ ਨੂੰ ਕੇਸ ‘ਚੋਂ ਕੱਢਣ ਲਈ ਮੰਗੇ ਸਨ ਪੈਸੇ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲੁਧਿਆਣਾ ਦੇ ਪੁਲਿਸ ਸਟੇਸ਼ਨ ਪੀ.ਏ.ਯੂ ਅਧੀਨ ਆਉਂਦੀ ਪੁਲਿਸ ਚੌਕੀ ਕਿਚਲੂ ਨਗਰ ਦੇ ਇੰਚਾਰਜ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਵਿਜੀਲੈਂਸ ਟੀਮ ਨੇ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਦਬੋਚ ਲਿਆ।

ਸ਼ਿਕਾਇਤਕਰਤਾ ਨੇ ਲਗਾਏ ਗੰਭੀਰ ਦੋਸ਼
ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਇਸ ਕਾਰਵਾਈ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਬੈਂਕ ਕਲੋਨੀ, ਨੂਰਵਾਲਾ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਵਿਰੁੱਧ ਪਹਿਲਾਂ ਹੀ ਇੱਕ ਕੇਸ ਦਰਜ ਸੀ, ਜਿਸ ਦੀ ਤਫਤੀਸ਼ ਦੋਸ਼ੀ ਏ.ਐਸ.ਆਈ. ਲਖਵਿੰਦਰ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਉਸ ਦੀ ਮਾਂ ਅਤੇ ਭੈਣ ਨੂੰ ਉਕਤ ਕੇਸ ਵਿੱਚ ਨਾ ਫਸਾਉਣ ਅਤੇ ਉਨ੍ਹਾਂ ਦੇ ਨਾਮ ਹਟਾਉਣ ਦੇ ਬਦਲੇ 30,000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਰਿਕਾਰਡਿੰਗ ਨੇ ਖੋਲ੍ਹੀ ਪੋਲ, ਵਿਜੀਲੈਂਸ ਨੇ ਵਿਛਾਇਆ ਜਾਲ
ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਸਾਰੀ ਗੱਲਬਾਤ ਨੂੰ ਆਪਣੇ ਪੱਧਰ ‘ਤੇ ਰਿਕਾਰਡ ਕਰ ਲਿਆ ਸੀ। ਰਿਸ਼ਵਤ ਦੇਣ ਦੀ ਬਜਾਏ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ ਅਤੇ ਸਬੂਤ ਪੇਸ਼ ਕੀਤੇ। ਮੁੱਢਲੀ ਜਾਂਚ ਤੋਂ ਬਾਅਦ ਜਦੋਂ ਦੋਸ਼ ਸਹੀ ਪਾਏ ਗਏ, ਤਾਂ ਵਿਜੀਲੈਂਸ ਟੀਮ ਨੇ ਦੋਸ਼ੀ ਨੂੰ ਫੜਨ ਲਈ ਇੱਕ ਜਾਲ ਵਿਛਾਇਆ। ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਛਾਪੇਮਾਰੀ ਕੀਤੀ ਅਤੇ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦੇ ਹੋਏ ਮੌਕੇ ‘ਤੇ ਹੀ ਕਾਬੂ ਕਰ ਲਿਆ।

ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਬਾਰੀਕੀ ਨਾਲ ਜਾਂਚ ਜਾਰੀ ਹੈ ਤਾਂ ਜੋ ਇਸ ਭ੍ਰਿਸ਼ਟਾਚਾਰ ਦੇ ਤਾਰਾਂ ਦੀ ਹੋਰ ਪੜਤਾਲ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad