Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਅੰਮ੍ਰਿਤਸਰ ਥਾਣਾ ਸਦਰ ’ਚ ASI ਨਾਲ ਕੁੱਟਮਾਰ, ਇਨਸਾਫ ਦੀ ਮੰਗ

ASI beaten up in Amritsar police station Sadar ;- ਅੰਮ੍ਰਿਤਸਰ ਦੇ ਥਾਣਾ ਸਦਰ ਤੋਂ ਇੱਕ ਚੌਕਾਉਂ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਡਿਊਟੀ ’ਤੇ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਨੇ ਆਪਣੇ ਹੀ ਪੁਲਿਸ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਥਾਣੇ ਅੰਦਰ ਹੀ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੀ ਵਰਦੀ […]
Nishant Malyan
By : Updated On: 14 Feb 2025 15:31:PM
ਅੰਮ੍ਰਿਤਸਰ ਥਾਣਾ ਸਦਰ ’ਚ ASI ਨਾਲ ਕੁੱਟਮਾਰ, ਇਨਸਾਫ ਦੀ ਮੰਗ

ASI beaten up in Amritsar police station Sadar ;- ਅੰਮ੍ਰਿਤਸਰ ਦੇ ਥਾਣਾ ਸਦਰ ਤੋਂ ਇੱਕ ਚੌਕਾਉਂ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਡਿਊਟੀ ’ਤੇ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਨੇ ਆਪਣੇ ਹੀ ਪੁਲਿਸ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਥਾਣੇ ਅੰਦਰ ਹੀ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੀ ਵਰਦੀ ਤੱਕ ਪਾੜੀ ਗਈ।

ਇਸ਼ਤਿਹਾਰ

ਗੁਰਨਾਮ ਸਿੰਘ ਨੇ ਆਰੋਪ ਲਗਾਇਆ ਕਿ ਥਾਣਾ ਸਦਰ ਦੇ ਐੱਸ.ਐੱਚ.ਓ. ਹਰਿੰਦਰ ਸਿੰਘ, ਉਨ੍ਹਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਗੰਨਮੈਨਾਂ ਨੇ ਉਨ੍ਹਾਂ ਨੂੰ ਬੇਰਹਮੀ ਨਾਲ ਪੀਟਿਆ। ਉਨ੍ਹਾਂ ਅਨੁਸਾਰ, ਇਹ ਸਾਰਾ ਵਾਕਿਆ ਥਾਣੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋਇਆ ਹੋਵੇਗਾ।

ਇਸ ਮਾਮਲੇ ਨੂੰ ਲੈ ਕੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਥਾਣਾ ਸਦਰ ਸਾਹਮਣੇ ਧਰਨਾ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਥਾਣੇ ਵਿੱਚ ਡਿਊਟੀ ਇੰਚਾਰਜ ਸਨ, ਪਰ ਐੱਸ.ਐੱਚ.ਓ. ਵਲੋਂ ਉਨ੍ਹਾਂ ਨੂੰ ਨਾਕੇ ’ਤੇ ਤਾਇਨਾਤ ਕੀਤਾ ਗਿਆ। ਜਦ ਉਨ੍ਹਾਂ ਨੇ ਆਪਣੀ ਪਹਿਲਾਂ ਤੋਂ ਨਿਯੁਕਤ ਡਿਊਟੀ ਬਾਰੇ ਦੱਸਿਆ, ਤਾਂ ਉਨ੍ਹਾਂ ਨਾਲ ਮਾਰਪੀਟ ਕੀਤੀ ਗਈ ਅਤੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ ਗਈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ’ਤੇ ਡਿਊਟੀ ਦੌਰਾਨ ਸ਼ਰਾਬ ਪੀਣ ਦੇ ਝੂਠੇ ਇਲਜ਼ਾਮ ਵੀ ਲਗਾਏ ਗਏ ਹਨ। ਗੁਰਨਾਮ ਸਿੰਘ ਨੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੇ ਸਨ, ਪਰ ਬਾਵਜੂਦ ਇਸ ਦੇ, ਉਨ੍ਹਾਂ ਨਾਲ ਇਹ ਅਨਿਆਂ ਹੋਇਆ।

ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉੱਚ ਅਧਿਕਾਰੀ ਇਸ ਮਾਮਲੇ ’ਚ ਕੀ ਕਾਰਵਾਈ ਕਰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News