Banner
Banner

10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ […]
Amritpal Singh
By : Updated On: 27 May 2025 21:28:PM
10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad