ਅੰਮ੍ਰਿਤਸਰ ’ਚ ASI ਦੀ ਗੋਲੀ ਲੱਗਣ ਨਾਲ ਮੌਤ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਏਐੱਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਰੋਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਜੋਗਿੰਦਰ ਸਿੰਘ ਡਿਊਟੀ ’ਤੇ ਜਾਣ ਲਈ ਤਿਆਰ ਹੋ ਰਹੇ ਸਨ। ਇਸ ਦੌਰਾਨ ਉਹ ਆਪਣਾ ਪਿਸਤੌਲ ਸਾਫ਼ ਕਰ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਏਐੱਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਰੋਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਜੋਗਿੰਦਰ ਸਿੰਘ ਡਿਊਟੀ ’ਤੇ ਜਾਣ ਲਈ ਤਿਆਰ ਹੋ ਰਹੇ ਸਨ। ਇਸ ਦੌਰਾਨ ਉਹ ਆਪਣਾ ਪਿਸਤੌਲ ਸਾਫ਼ ਕਰ ਰਹੇ ਸਨ ਕਿ ਅਚਾਨਕ ਗੋਲੀ ਚੱਲ ਗਈ। ਗੋਲੀ ਉਨ੍ਹਾਂ ਦੀ ਠੋਡੀ ਵਿੱਚ ਲੱਗੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।