CM ਮਾਨ ਦੀ ਸੁਰੱਖਿਆ ਵਿੱਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ
CM Mann Security Guard ASI Dies; ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ ਵਿਖੇ ਗੋਲੀ ਲੱਗਣ ਕਾਰਨ ਇੱਕ ਏਐਸਆਈ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 41 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ ਸੀ। […]
By :
Jaspreet Singh
Updated On: 03 Jun 2025 14:32:PM
Security Guard ASI Dies
CM Mann Security Guard ASI Dies; ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ ਵਿਖੇ ਗੋਲੀ ਲੱਗਣ ਕਾਰਨ ਇੱਕ ਏਐਸਆਈ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 41 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ ਸੀ।
ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਨੇ ਛੁੱਟੀ ਲੈ ਕੇ ਘਰ ਜਾਣ ਦੀ ਗੱਲ ਕੀਤੀ ਸੀ। ਜਦੋਂ ਉਹ ਆਪਣੇ ਕੁਆਰਟਰ ਪਹੁੰਚਿਆ ਤਾਂ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਗੋਲੀ ਕਿਸੇ ਹੋਰ ਕਾਰਨ ਕਰਕੇ ਚੱਲੀ ਹੈ। ਇਹ ਗੱਲ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।