ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ
ASI shot dead in Amritsar: ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ’ਤੇ ਰਾਤ ਗਸ਼ਤ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਗੰਭੀਰ ਜ਼ਖਮੀ ASI ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਮੁਤਾਬਕ ASI ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਰਾਤ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਫਾਇਰਿੰਗ ਵਿੱਚ ASI ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਾਇਰਿੰਗ ਕਰਨ ਵਾਲੇ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
