Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਰੇਲਵੇ ਟਰੈਕ ‘ਤੇ ਕਾਰ ਖੜ੍ਹੀ ਕਰਨ ਵਾਲਾ ASI ਸਸਪੈਂਡ, ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਐਕਸ਼ਨ

Amritsar ASI Suspended; ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ASI) ਵੱਲੋਂ ਰੇਲਵੇ ਟਰੈਕ ‘ਤੇ ਆਪਣੀ ਕਾਰ ਖੜ੍ਹੀ ਕਰਨ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਏਐਸਆਈ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਲਾਈਨ ਹਾਜ਼ਰ ਕਰ ਦਿੱਤਾ ਹੈ। […]
By : Updated On: 07 Aug 2026 19:16:PM
ਰੇਲਵੇ ਟਰੈਕ ‘ਤੇ ਕਾਰ ਖੜ੍ਹੀ ਕਰਨ ਵਾਲਾ ASI ਸਸਪੈਂਡ, ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਐਕਸ਼ਨ

Amritsar ASI Suspended; ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ASI) ਵੱਲੋਂ ਰੇਲਵੇ ਟਰੈਕ ‘ਤੇ ਆਪਣੀ ਕਾਰ ਖੜ੍ਹੀ ਕਰਨ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਏਐਸਆਈ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਲਾਈਨ ਹਾਜ਼ਰ ਕਰ ਦਿੱਤਾ ਹੈ।

ਸ਼ਰਾਬ ਦੇ ਨਸ਼ੇ ‘ਚ ਕਾਰ ਖੜ੍ਹੀ ਕਰਨ ਦਾ ਦੋਸ਼, ਕਰਵਾਇਆ ਗਿਆ ਮੈਡੀਕਲ

ਵਾਇਰਲ ਵੀਡੀਓ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕਾਰ ਸਿੱਧੀ ਰੇਲਵੇ ਟਰੈਕ ਉੱਪਰ ਖੜ੍ਹੀ ਦਿਖਾਈ ਦੇ ਰਹੀ ਸੀ। ਵੀਡੀਓ ਦੇ ਨਾਲ ਦਾਅਵਾ ਕੀਤਾ ਗਿਆ ਕਿ ਕਾਰ ਚਲਾਉਣ ਵਾਲਾ ਪੁਲਿਸ ਮੁਲਾਜ਼ਮ ਕਥਿਤ ਤੌਰ ‘ਤੇ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸਨੇ ਲਾਪਰਵਾਹੀ ਨਾਲ ਕਾਰ ਟਰੈਕ ‘ਤੇ ਲਿਆ ਕੇ ਖੜ੍ਹੀ ਕਰ ਦਿੱਤੀ।

ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੀ ਏਡੀਸੀਪੀ ਅਮਨਦੀਪ ਕੌਰ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਬੰਧਤ ਏਐਸਆਈ ਨੂੰ ਸਸਪੈਂਡ ਕਰਨ ਦੇ ਨਾਲ ਉਸਦਾ ਮੈਡੀਕਲ ਟੈਸਟ ਵੀ ਕਰਵਾਇਆ ਗਿਆ ਹੈ।

ਮੈਡੀਕਲ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ

ਏਡੀਸੀਪੀ ਅਮਨਦੀਪ ਕੌਰ ਨੇ ਕਿਹਾ ਕਿ ਮੈਡੀਕਲ ਰਿਪੋਰਟ ਤੋਂ ਸਪੱਸ਼ਟ ਹੋਵੇਗਾ ਕਿ ਘਟਨਾ ਸਮੇਂ ਏਐਸਆਈ ਨਸ਼ੇ ਵਿੱਚ ਸੀ ਜਾਂ ਨਹੀਂ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੈਡੀਕਲ ਰਿਪੋਰਟ ਅਤੇ ਜਾਂਚ ਦੇ ਤੱਥਾਂ ਦੇ ਆਧਾਰ ‘ਤੇ ਏਐਸਆਈ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਰੇਲਵੇ ਸੁਰੱਖਿਆ ਨਾਲ ਜੁੜੇ ਪਹਿਲੂਆਂ ਦੀ ਵੀ ਜਾਂਚ

ਪੁਲਿਸ ਹੁਣ ਇਹ ਵੀ ਪਤਾ ਲਗਾ ਰਹੀ ਹੈ ਕਿ ਕਾਰ ਕਿਹੜੀਆਂ ਹਾਲਾਤਾਂ ਵਿੱਚ ਰੇਲਵੇ ਟਰੈਕ ਤੱਕ ਪਹੁੰਚੀ ਅਤੇ ਉੱਥੇ ਕਿਵੇਂ ਖੜ੍ਹੀ ਕੀਤੀ ਗਈ। ਇਸ ਤੋਂ ਇਲਾਵਾ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਕਾਰਨ ਰੇਲ ਆਵਾਜਾਈ ਜਾਂ ਯਾਤਰੀਆਂ ਦੀ ਸੁਰੱਖਿਆ ਨੂੰ ਕੋਈ ਖਤਰਾ ਪੈਦਾ ਹੋਇਆ ਸੀ ਜਾਂ ਨਹੀਂ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਸਾਰੇ ਤੱਥਾਂ, ਗਵਾਹਾਂ, ਤਕਨੀਕੀ ਸਬੂਤਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਹੀ ਅਗਲਾ ਫੈਸਲਾ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News