Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, CM ਭਗਵੰਤ ਮਾਨ ਕਰਨਗੇ ਉਦਘਾਟਨ

ਜਲੰਧਰ: ਜਲੰਧਰ ਵਿੱਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਸ ਕੌਮਾਂਤਰੀ ਪੱਧਰ ਦੇ ਮੁਕਾਬਲੇ ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਨੂੰ ਚਾਰ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਤਿਆਰ ਕਰਵਾਇਆ ਗਿਆ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਦੁਪਹਿਰ 1 ਵਜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, CM ਭਗਵੰਤ ਮਾਨ ਕਰਨਗੇ ਉਦਘਾਟਨ

ਜਲੰਧਰ: ਜਲੰਧਰ ਵਿੱਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਸ ਕੌਮਾਂਤਰੀ ਪੱਧਰ ਦੇ ਮੁਕਾਬਲੇ ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਨੂੰ ਚਾਰ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਤਿਆਰ ਕਰਵਾਇਆ ਗਿਆ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਦੁਪਹਿਰ 1 ਵਜੇ ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 5 ਵਜੇ ਸ਼ਾਨਦਾਰ ਉਦਘਾਟਨੀ ਸਮਾਰੋਹ ਹੋਵੇਗਾ, ਜਿਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਟੂਰਨਾਮੈਂਟ ਦੇ ਪਹਿਲੇ ਦਿਨ ਕੁੱਲ ਤਿੰਨ ਮੈਚ ਖੇਡੇ ਜਾਣਗੇ:
ਪਹਿਲਾ ਮੈਚ: ਮਲੇਸ਼ੀਆ ਅਤੇ ਚੀਨ ਵਿਚਕਾਰ ਦੁਪਹਿਰ 1:00 ਵਜੇ ਤੋਂ ਖੇਡਿਆ ਜਾਵੇਗਾ
ਦੂਜਾ ਮੈਚ: ਜਪਾਨ ਅਤੇ ਕੋਰੀਆ ਵਿਚਕਾਰ ਦੁਪਹਿਰ 3:15 ਵਜੇ ਤੋਂ ਖੇਡਿਆ ਜਾਵੇਗਾ
ਤੀਜਾ ਮੈਚ: ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਸ਼ਾਮ 7:00 ਵਜੇ ਤੋਂ ਖੇਡਿਆ ਜਾਵੇਗਾ

ਸਾਰੇ ਮੈਚਾਂ ਲਈ ਐਂਟਰੀ ਮੁਫ਼ਤ
ਹਾਕੀ ਪ੍ਰੇਮੀਆਂ ਲਈ ਰਾਹਤ ਦੀ ਗੱਲ ਹੈ ਕਿ ਟੂਰਨਾਮੈਂਟ ਦੇ ਸਾਰੇ ਮੈਚਾਂ ਨੂੰ ਦੇਖਣ ਲਈ ਕੋਈ ਟਿਕਟ ਨਹੀਂ ਲੱਗੇਗੀ। ਹਾਲਾਂਕਿ, ਸਟੇਡੀਅਮ ਵਿੱਚ ਦਾਖ਼ਲੇ ਲਈ ਦਰਸ਼ਕਾਂ ਨੂੰ ਡਿਜੀਟਲ ਪਾਸ ਬਣਵਾਉਣਾ ਲਾਜ਼ਮੀ ਹੋਵੇਗਾ। ਪਾਸ ’ਤੇ ਦਿੱਤੇ ਕਿਊਆਰ ਕੋਡ ਨੂੰ ਸਕੈਨ ਕਰਨ ਤੋਂ ਬਾਅਦ ਹੀ ਸਟੇਡੀਅਮ ਵਿੱਚ ਦਾਖ਼ਲਾ ਮਿਲ ਸਕੇਗਾ।

ਪਾਰਕਿੰਗ ਅਤੇ ਟ੍ਰੈਫਿਕ ਦੇ ਵਿਸ਼ੇਸ਼ ਪ੍ਰਬੰਧ
ਦਰਸ਼ਕਾਂ ਦੀ ਸਹੂਲਤ ਲਈ ਪਾਰਕਿੰਗ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਵਾਲੀ ਥਾਂ ਤੋਂ ਸਟੇਡੀਅਮ ਤੱਕ ਪਹੁੰਚਣ ਲਈ ਦਰਸ਼ਕਾਂ ਨੂੰ ਲਗਭਗ 100 ਮੀਟਰ ਦੀ ਦੂਰੀ ਪੈਦਲ ਤੈਅ ਕਰਨੀ ਪੈ ਸਕਦੀ ਹੈ।

ਪ੍ਰਬੰਧਕਾਂ ਵੱਲੋਂ ਦਰਸ਼ਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੇਂ ਸਿਰ ਪਹੁੰਚਣ ਅਤੇ ਸਟੇਡੀਅਮ ਵਿੱਚ ਦਾਖ਼ਲੇ ਲਈ ਆਪਣਾ ਡਿਜੀਟਲ ਪਾਸ ਤਿਆਰ ਰੱਖਣ, ਤਾਂ ਜੋ ਮੈਚਾਂ ਅਤੇ ਉਦਘਾਟਨੀ ਸਮਾਰੋਹ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

Read Latest News and Breaking News at Daily Post TV, Browse for more News

Ad
Ad

Punjab District News