Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੈਰਾ ਏਸ਼ਿਆਈ ਖੇਡਾਂ ’ਚ ਭਾਰਤ ਦੀ ਸ਼ਾਨਦਾਰ ਕਾਰਗੁਜ਼ਾਰੀ, ਅੱਜ ਇੱਕੋ ਦਿਨ ਜਿੱਤੇ 6 ਸੋਨ ਤਮਗੇ

Asian Para Games; India 6 gold medals won in a single day: ਨਵੀਂ ਦਿੱਲੀ: ਭਾਰਤ ਨੇ ਪੈਰਾ ਏਸ਼ਿਆਈ ਖੇਡਾਂ ਦੇ ਪੰਜਵੇਂ ਦਿਨ ਸ਼ੁੱਕਰਵਾਰ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਸੋਨ ਤਮਗੇ ਜਿੱਤੇ। ਇਸ ਨਾਲ ਭਾਰਤ ਦੇ ਕੁੱਲ ਸੋਨ ਤਮਗਿਆਂ ਦੀ ਗਿਣਤੀ 27 ਹੋ ਗਈ ਹੈ। ਭਾਰਤੀ ਖਿਡਾਰੀਆਂ ਨੇ ਤੀਰਅੰਦਾਜ਼ੀ, ਬੈਡਮਿੰਟਨ, ਅਥਲੈਟਿਕਸ ਅਤੇ ਨਿਸ਼ਾਨੇਬਾਜ਼ੀ ਵਿੱਚ ਤਮਗੇ ਜਿੱਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੈਰਾ ਏਸ਼ਿਆਈ ਖੇਡਾਂ ’ਚ ਭਾਰਤ ਦੀ ਸ਼ਾਨਦਾਰ ਕਾਰਗੁਜ਼ਾਰੀ, ਅੱਜ ਇੱਕੋ ਦਿਨ ਜਿੱਤੇ 6 ਸੋਨ ਤਮਗੇ

Asian Para Games; India 6 gold medals won in a single day: ਨਵੀਂ ਦਿੱਲੀ: ਭਾਰਤ ਨੇ ਪੈਰਾ ਏਸ਼ਿਆਈ ਖੇਡਾਂ ਦੇ ਪੰਜਵੇਂ ਦਿਨ ਸ਼ੁੱਕਰਵਾਰ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਸੋਨ ਤਮਗੇ ਜਿੱਤੇ। ਇਸ ਨਾਲ ਭਾਰਤ ਦੇ ਕੁੱਲ ਸੋਨ ਤਮਗਿਆਂ ਦੀ ਗਿਣਤੀ 27 ਹੋ ਗਈ ਹੈ। ਭਾਰਤੀ ਖਿਡਾਰੀਆਂ ਨੇ ਤੀਰਅੰਦਾਜ਼ੀ, ਬੈਡਮਿੰਟਨ, ਅਥਲੈਟਿਕਸ ਅਤੇ ਨਿਸ਼ਾਨੇਬਾਜ਼ੀ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ।

ਦਿਨ ਦਾ ਪਹਿਲਾ ਸੋਨ ਤਮਗਾ ਹਰਵਿੰਦਰ ਸਿੰਘ ਅਤੇ ਵਿਜੇ ਸੁੰਡੀ ਨੇ ਰਿਕਰਵ ਤੀਰਅੰਦਾਜ਼ੀ ਵਿੱਚ ਜਿੱਤਿਆ। ਇਸ ਤੋਂ ਬਾਅਦ ਨਿਤੇਸ਼ ਕੁਮਾਰ ਅਤੇ ਨਵੀਨ ਸ਼ਿਵਕੁਮਾਰ ਨੇ ਬੈਡਮਿੰਟਨ ਵਿੱਚ ਇੱਕ-ਇੱਕ ਸੋਨ ਤਮਗਾ ਆਪਣੇ ਨਾਂ ਕੀਤਾ।

ਅਥਲੈਟਿਕਸ ’ਚ ਵਿਸ਼ਵ ਰਿਕਾਰਡ ਨਾਲ ਸੋਨ ਤਮਗੇ
ਅਥਲੈਟਿਕਸ ਵਿੱਚ ਹਨੀ ਨੇ ਜੈਵਲਿਨ ਥ੍ਰੋਅ ਅਤੇ ਸੰਦੀਪ ਨੇ 100 ਮੀਟਰ ਦੌੜ ਵਿੱਚ ਵਿਸ਼ਵ ਰਿਕਾਰਡ ਬਣਾਉਂਦਿਆਂ ਸੋਨ ਤਮਗੇ ਜਿੱਤੇ। ਦੋਵਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਏਸ਼ਿਆਈ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਨਿਸ਼ਾਨੇਬਾਜ਼ ਮੋਨਾ ਅਗਰਵਾਲ ਨੇ ਵੀ ਆਪਣਾ ਦੂਜਾ ਸੋਨ ਤਮਗਾ ਜਿੱਤ ਕੇ ਭਾਰਤ ਦੀ ਤਮਗਾ ਸੂਚੀ ਵਿੱਚ ਵਾਧਾ ਕੀਤਾ।

ਭਾਰਤ ਦੇ ਕੁੱਲ ਤਮਗੇ 103 ਹੋਏ
ਪੰਜਵੇਂ ਦਿਨ ਭਾਰਤ ਨੇ 6 ਸੋਨ, 7 ਚਾਂਦੀ ਅਤੇ 2 ਕਾਂਸੀ ਦੇ ਤਮਗਿਆਂ ਸਮੇਤ ਕੁੱਲ 15 ਤਮਗੇ ਜਿੱਤੇ। ਇਸ ਨਾਲ ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 103 ਹੋ ਗਈ ਹੈ। ਭਾਰਤ ਤਮਗਾ ਸੂਚੀ ਵਿੱਚ ਚੌਥੇ ਸਥਾਨ ’ਤੇ ਪਹੁੰਚ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News