Journalism Of Hope
BREAKING NEWS
ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’......ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ.....ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ.....ਕੇਂਦਰੀ ਕੈਬਨਿਟ ਨੇ EPF-EPS ਲਈ ਬੇਸਿਕ ਤਨਖਾਹ ਦੀ ਸੀਮਾ ਵਧਾਈ....ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ.....ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Asia’s first Jamun market to be set up at Punjab: ਜਲਾਲਾਬਾਦ/ਅਰਨੀਵਾਲਾ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਚੁੱਘ ਅਤੇ […]
Ranjit Singh
By : Updated On: 17 Sep 2026 07:18:AM
ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ
  • ਕਿਸਾਨਾਂ ਤੇ ਵਪਾਰੀਆਂ ਨੂੰ ਮਿਲੇਗੀ ਵੱਡੀ ਸਹੂਲਤ
  • ਜਲਾਲਾਬਾਦ ਤੇ ਅਰਨੀਵਾਲਾ ਮਾਰਕੀਟ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸੰਭਾਲਿਆ ਅਹੁਦਾ

Asia’s first Jamun market to be set up at Punjab: ਜਲਾਲਾਬਾਦ/ਅਰਨੀਵਾਲਾ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਚੁੱਘ ਅਤੇ ਅਰਨੀਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਸ਼ਮਿੰਦਰ ਢਿੱਲੋਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ਼ਤਿਹਾਰ

ਇਸ ਦੌਰਾਨ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਿਖੇ ਫਰੂਟ ਮਾਰਕੀਟ-ਸ੍ਰੀ ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਗ੍ਰੇਨ, ਫਰੂਟ ਐਂਡ ਵੈਜੀਟੇਬਲ ਜਾਮਣ ਮੰਡੀ ਦਾ ਨੀਂਹ ਪੱਥਰ ਰੱਖਿਆ! ਉਨ੍ਹਾਂ ਕਿਹਾ ਕਿ ਇਹ ਮੰਡੀ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਦੇ ਹੋਂਦ ਵਿੱਚ ਆਉਣ ਨਾਲ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਖਪਤਕਾਰਾਂ ਨੂੰ ਆਪਣੀ ਉਪਜ ਦੀ ਖਰੀਦ-ਫਰੋਖ਼ਤ ਲਈ ਬਿਹਤਰ ਮੰਚ ਮਿਲੇਗਾ। ਉਹਨਾਂ ਕਿਹਾ ਕਿ ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ ਬਣੇਗੀ ਜਿਸ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਮੰਡੀ ਖੇਤੀਬਾੜੀ ਉਤਪਾਦਾਂ ਦੀ ਮਾਰਕੀਟਿੰਗ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਵੀ ਹੁਲਾਰਾ ਦੇਵੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਮੰਡੀਕਰਨ ਸਹੂਲਤਾਂ ਦੇਣ, ਸਿੰਚਾਈ ਪ੍ਰਬੰਧ ਮਜ਼ਬੂਤ ਕਰਨ, ਪੇਂਡੂ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਅਤੇ ਆਧੁਨਿਕੀਕਰਨ ਨਾਲ ਸਬੰਧਤ ਕੰਮ ਵੀ ਜਾਰੀ ਹਨ।

ਮੰਤਰੀ ਖੁੱਡੀਆਂ ਨੇ ਕਿਹਾ ਕਿ ਨਵੀਆਂ ਮੰਡੀ ਸਹੂਲਤਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮਕਸਦ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਤਰਜੀਹ ਦੇ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਸੁਚੱਜੀਆਂ ਅਤੇ ਆਧੁਨਿਕ ਮੰਡੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਓਂਕਾਰ ਜਾਖੜ ਸਮੇਤ ਹੋਰ ਆਗੂ, ਅਧਿਕਾਰੀ, ਮਾਰਕੀਟ ਕਮੇਟੀ ਦੇ ਨੁਮਾਇੰਦੇ, ਕਿਸਾਨ, ਵਪਾਰੀ ਅਤੇ ਇਲਾਕਾ ਵਾਸੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News