Assault on Army Colonel: ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਲ ਪੁਸ਼ਪਿੰਦਰ ਬਾਠ ਦੇ ਪਰਿਵਾਰ ਨੇ ਕੀਤੀ ਮੁਲਾਕਾਤ

Colonel Pushpinder Bath: ਪੰਜਾਬ ਸਰਕਾਰ ਨੇ 13 ਮਾਰਚ ਨੂੰ ਪਟਿਆਲਾ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਫ਼ੌਜ ਦੇ ਕਰਨਲ ਪੁਸ਼ਪਿੰਦਰ ਬਾਠ (Colonel Pushpinder Bath) ਅਤੇ ਉਨ੍ਹਾਂ ਦੇ 24 ਸਾਲਾ ਪੁੱਤਰ ਅੰਗਦ ਸਿੰਘ (Angad Singh) ‘ਤੇ ਹੋਏ ਬੇਰਹਿਮ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਕੀਤੀ ਜਾਣ ਵਾਲੀ ਜਾਂਚ ਦੀ ਅਗਵਾਈ ਆਈਏਐਸ ਅਧਿਕਾਰੀ […]
Amritpal Singh
By : Updated On: 20 Mar 2025 18:38:PM
Assault on Army Colonel: ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਲ ਪੁਸ਼ਪਿੰਦਰ ਬਾਠ ਦੇ ਪਰਿਵਾਰ ਨੇ ਕੀਤੀ ਮੁਲਾਕਾਤ

Colonel Pushpinder Bath: ਪੰਜਾਬ ਸਰਕਾਰ ਨੇ 13 ਮਾਰਚ ਨੂੰ ਪਟਿਆਲਾ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਫ਼ੌਜ ਦੇ ਕਰਨਲ ਪੁਸ਼ਪਿੰਦਰ ਬਾਠ (Colonel Pushpinder Bath) ਅਤੇ ਉਨ੍ਹਾਂ ਦੇ 24 ਸਾਲਾ ਪੁੱਤਰ ਅੰਗਦ ਸਿੰਘ (Angad Singh) ‘ਤੇ ਹੋਏ ਬੇਰਹਿਮ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਕੀਤੀ ਜਾਣ ਵਾਲੀ ਜਾਂਚ ਦੀ ਅਗਵਾਈ ਆਈਏਐਸ ਅਧਿਕਾਰੀ ਪਰਮਵੀਰ ਸਿੰਘ ਕਰਨਗੇ, ਜਿਨ੍ਹਾਂ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਨਵੀਂ ਦਿੱਲੀ ਵਿੱਚ ਫੌਜ ਦੇ ਹੈੱਡਕੁਆਰਟਰ ਵਿੱਚ ਤਾਇਨਾਤ ਕਰਨਲ ਬਾਠ ਨੇ ਦੋਸ਼ ਲਗਾਇਆ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ‘ਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਪੁਲੀਸ ਵਾਲਿਆਂ ਨੇ ਹਮਲਾ ਕੀਤਾ ਸੀ। ਪਰਿਵਾਰਕ ਮੈਂਬਰਾਂ ਨੇ ਘਟਨਾ ਨਾਲ ਨਜਿੱਠਣ ਦੇ ਪੁਲੀਸ ਢੰਗ ਨਾਲ ਅਸੰਤੁਸ਼ਟੀ ਪ੍ਰਗਟ ਕੀਤੀ ਹੈ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫੈਸਲਾ ਕੀਤਾ ਹੈ।

ਰਾਜ ਸਰਕਾਰ ਨੇ ਘਟਨਾ ਦੀ ਗੰਭੀਰਤਾ ਨੂੰ ਤਸਲੀਮ ਕਰਦਿਆਂ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਪੁਲੀਸ ਨੇ ਹਮਲੇ ਦੇ ਸਬੰਧ ਵਿੱਚ ਤਿੰਨ ਇੰਸਪੈਕਟਰਾਂ ਸਮੇਤ 12 ਕਰਮਚਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ, ਪਰਿਵਾਰ ਅਤੇ ਸਮਰਥਕ ਅਗਲੇਰੀ ਕਾਰਵਾਈ ਦੀ ਮੰਗ ਕਰ ਰਹੇ ਹਨ, ਜਿਸ ਵਿੱਚ ਸਬੰਧਤ ਪੁਲੀਸ ਅਧਿਕਾਰੀਆਂ ਦੀ ਗ੍ਰਿਫਤਾਰੀ ਦੀ ਮੰਗ ਸ਼ਾਮਲ ਹੈ।

ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਉਸ ਅਧਿਕਾਰੀ ਬਾਰੇ ਨਹੀਂ ਪਤਾ ਜੋ ਮਾਮਲੇ ਦੀ ਜਾਂਚ ਕਰੇਗਾ। ਫੌਜੀ ਅਧਿਕਾਰੀ ’ਤੇ ਹਮਲੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੱਡੀ ਗਿਣਤੀ ਲੋਕ ਪ੍ਰਤੀਕਿਰਿਆ ਦੇ ਰਹੇ ਹਨ। ਜਾਣਕਾਰੀ ਅਨੁਸਾਰ ਇਨਸਾਫ਼ ਨਾ ਮਿਲਣ ’ਤੇ ਕਰਨਲ ਅਤੇ ਸਾਬਕਾ ਸੈਨਿਕ ਅਧਿਕਾਰੀਆਂ ਨੇ 22 ਮਾਰਚ ਨੂੰ ਪਟਿਆਲਾ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

ਉਧਰ ਕਰਨਲ ਪੁਸ਼ਪਿੰਦਰ ਬਾਠ ਦੇ ਪਰਿਵਾਰ ਨੇ ਇਸ ਘਟਨਾ ਦੇ ਸਬੰਧ ਵਿਚ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਕਰਨਲ ਦੀ ਪਤਨੀ ਜਸਵਿੰਦਰ ਬਾਠ ਨੇ ਕਿਹਾ, ‘‘ਪਟਿਆਲਾ ਪੁਲੀਸ ਨੇ ਪੱਖਪਾਤੀ ਭੂਮਿਕਾ ਨਿਭਾਈ ਹੈ ਕਿਉਂਕਿ 12 ਮੁਅੱਤਲ ਕੀਤੇ ਗਏ ਅਧਿਕਾਰੀਆਂ ਦੇ ਨਾਮ ਹੁਣ ਤੱਕ ਜਨਤਕ ਨਹੀਂ ਕੀਤੇ ਗਏ ਹਨ। ਜੇਕਰ ਅਜਿਹਾ ਇਕ ਸੇਵਾ ਨਿਭਾ ਰਹੇ ਫੌਜੀ ਅਧਿਕਾਰੀ ਨਾਲ ਹੋ ਸਕਦਾ ਹੈ, ਤਾਂ ਤੁਸੀਂ ਆਮ ਆਦਮੀ ਦੀ ਦੁਰਦਸ਼ਾ ਦੀ ਕਲਪਨਾ ਕਰ ਸਕਦੇ ਹੋ।’’ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜੇ ਵੀ ਹਨੇਰੇ ਵਿੱਚ ਹਾਂ ਕਿ ਜਾਂਚ ਕੌਣ ਕਰ ਰਿਹਾ ਹੈ, ਕਿਉਂਕਿ ਜ਼ਿਲ੍ਹਾ ਪੁਲੀਸ ਵਿੱਚੋਂ ਕਿਸੇ ਨੇ ਵੀ ਸਾਨੂੰ ਜਾਣਕਾਰੀ ਨਹੀਂ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad