Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ– ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸੰਗਰੂਰ […]
ਲੇਖਕ : ਪ੍ਰਕਾਸ਼ਿਤ: 
12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ– ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਪਿੱਛੋਂ ਉਕਤ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤਾ ਸਮਾਨ ਵਾਪਸ ਕਰਨ ਬਦਲੇ 20000 ਰੁਪਏ ਹੋਰ ਮੰਗੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News