Attack on MOH team; ਚੰਡੀਗੜ੍ਹ ਸ਼ਹਿਰ ਦੇ ਰਾਮ ਦਰਬਾਰ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ (MOH) ਵਿਭਾਗ ਦੀ ਟੀਮ ‘ਤੇ ਗਾਵਾਂ ਫੜਦੇ ਸਮੇਂ ਹਮਲਾ ਕੀਤਾ ਗਿਆ। ਇਹ ਟੀਮ ਅਵਾਰਾ ਗਊਆਂ ਨੂੰ ਫੜਨ ਲਈ ਮੌਕੇ ‘ਤੇ ਪਹੁੰਚੀ ਸੀ, ਪਰ ਉੱਥੇ ਮੌਜੂਦ ਕੁਝ ਲੋਕਾਂ ਨੇ ਅਚਾਨਕ ਟੀਮ ‘ਤੇ ਹਮਲਾ ਕਰ ਦਿੱਤਾ।
ਘਟਨਾ ਤੋਂ ਤੁਰੰਤ ਬਾਅਦ, ਟੀਮ ਨੇ ਇਸ ਬਾਰੇ ਪੁਲਿਸ ਸਟੇਸ਼ਨ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ਲੈ ਲਈ ਗਈ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।