Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼

Attack on Ravneet Bittu’s convoy: ਬਟਾਲਾ: ਪੰਜਾਬ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਬਟਾਲਾ ਨੇੜੇ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬਿੱਟੂ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਬਿੱਟੂ ਮੁਤਾਬਕ […]
Ranjit Singh
By : Updated On: 18 Sep 2026 13:20:PM
ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼

Attack on Ravneet Bittu’s convoy: ਬਟਾਲਾ: ਪੰਜਾਬ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਬਟਾਲਾ ਨੇੜੇ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬਿੱਟੂ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਬਿੱਟੂ ਮੁਤਾਬਕ ਬਟਾਲਾ ਨੇੜੇ ਕੁਝ ਲੋਕਾਂ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਅੰਡੇ ਤੇ ਟਮਾਟਰ ਸੁੱਟੇ ਗਏ। ਕੁਝ ਰਿਪੋਰਟਾਂ ਵਿੱਚ ਵਾਹਨਾਂ ’ਤੇ ਪੱਥਰ ਸੁੱਟਣ ਅਤੇ ਸ਼ੀਸ਼ੇ ਨੁਕਸਾਨੇ ਜਾਣ ਦੇ ਦੋਸ਼ ਵੀ ਸਾਹਮਣੇ ਆਏ ਹਨ।

ਇਸ਼ਤਿਹਾਰ

ਮਾਹੌਲ ਵਿਗੜਦਾ ਦੇਖ ਬਿੱਟੂ ਦੀ ਸੁਰੱਖਿਆ ਟੀਮ ਉਨ੍ਹਾਂ ਨੂੰ ਤੁਰੰਤ ਨੇੜਲੇ ਇੱਕ ਘਰ ਵਿੱਚ ਲੈ ਗਈ। ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਨੇ ਫੜੇ ਗਏ ਵਿਕਤੀਆਂ ਨੂੰ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਦੱਸਿਆ ਹੈ।

ਬਿੱਟੂ ਨੇ ਦੋਸ਼ ਲਾਇਆ ਕਿ ਫਤਿਹਗੜ੍ਹ ਚੂੜੀਆਂ ਨਾਲ ਸਬੰਧਤ ‘ਆਪ’ ਆਗੂਆਂ ਦੇ ਸਮਰਥਕਾਂ ਵੱਲੋਂ ਲੰਗਰ ਦੀ ਆੜ ਵਿੱਚ ਉਨ੍ਹਾਂ ਦੇ ਕਾਫ਼ਲੇ ਨੂੰ ਰੋਕਣ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਘਟਨਾ ਸਬੰਧੀ ਪੁਲਿਸ ਦੀ ਵਿਸਥਾਰਤ ਜਾਂਚ ਅਤੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਬਿੱਟੂ ਭਾਜਪਾ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾ ਰਹੇ ਸਨ। ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਉੱਠੇ ਹਨ।

Read Latest News and Breaking News at Daily Post TV, Browse for more News

Ad
Ad

Punjab District News