Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ, ਦੋ ਸਾਲਾਂ ਤੋਂ ਨਾਂਦੇੜ ਗੁਰਦੁਆਰਾ ਸਾਹਿਬ ‘ਚ ਨਿਭਾ ਰਿਹਾ ਸੀ ਸੇਵਾ

Attack on Sukhbir Badal: ਨਾਂਦੇੜ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਨੇੜੇ ਗੁਰਦੁਆਰੇ ਵਿੱਚ ਕਥਿਤ ਹਮਲਾ ਕਰਨ ਵਾਲੇ ਜਸਪਾਲ ਸਿੰਘ ਬਾਰੇ ਪੁਲਿਸ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਮੁਤਾਬਕ ਜਸਪਾਲ ਸਿੰਘ ਪੁਣੇ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਰੀਬ ਦੋ ਸਾਲਾਂ ਤੋਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿੱਚ ਸੇਵਾਦਾਰ […]
By : Updated On: 14 Aug 2026 07:20:AM
ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ, ਦੋ ਸਾਲਾਂ ਤੋਂ ਨਾਂਦੇੜ ਗੁਰਦੁਆਰਾ ਸਾਹਿਬ ‘ਚ ਨਿਭਾ ਰਿਹਾ ਸੀ ਸੇਵਾ

Attack on Sukhbir Badal: ਨਾਂਦੇੜ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਨੇੜੇ ਗੁਰਦੁਆਰੇ ਵਿੱਚ ਕਥਿਤ ਹਮਲਾ ਕਰਨ ਵਾਲੇ ਜਸਪਾਲ ਸਿੰਘ ਬਾਰੇ ਪੁਲਿਸ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਮੁਤਾਬਕ ਜਸਪਾਲ ਸਿੰਘ ਪੁਣੇ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਰੀਬ ਦੋ ਸਾਲਾਂ ਤੋਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ।

ਨਾਂਦੇੜ ਦੇ ਐੱਸਪੀ ਨੀਲਾਭ ਰੋਹਨ ਮੁਤਾਬਕ ਮੁਲਜ਼ਮ ਦੀ ਉਮਰ 60 ਤੋਂ 62 ਸਾਲ ਦੇ ਵਿਚਕਾਰ ਹੈ। ਉਸ ਕੋਲ ਕਾਮਰਸ ਅਤੇ ਕਾਨੂੰਨ ਦੀਆਂ ਡਿਗਰੀਆਂ ਹਨ ਅਤੇ ਉਸ ਦਾ ਪਰਿਵਾਰ ਪੁਣੇ ਵਿੱਚ ਰਹਿੰਦਾ ਹੈ, ਜਦਕਿ ਉਹ ਖੁਦ ਨਾਂਦੇੜ ਵਿੱਚ ਇਕੱਲਾ ਰਹਿ ਰਿਹਾ ਸੀ। ਮੁੱਢਲੀ ਪੁੱਛਗਿੱਛ ਦੌਰਾਨ ਜਸਪਾਲ ਸਿੰਘ ਨੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਹੀ ਲੱਗੇਗਾ।

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੀ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ATS ਵੀ ਇਸ ਮਾਮਲੇ ਦੀ ਜਾਂਚ ਵਿੱਚ ਪੁਲਿਸ ਦਾ ਸਹਿਯੋਗ ਕਰ ਰਹੀ ਹੈ। ਫਿਲਹਾਲ ਪੁਲਿਸ ਨੂੰ ਮੁਲਜ਼ਮ ਦੇ ਕਿਸੇ ਗਿਰੋਹ ਨਾਲ ਸਬੰਧ ਜਾਂ ਅਪਰਾਧਿਕ ਪਿਛੋਕੜ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਪੁਲਿਸ ਅਨੁਸਾਰ ਹਮਲੇ ‘ਚ ਜ਼ਖਮੀ ਹੋਏ ਸੁਖਬੀਰ ਸਿੰਘ ਬਾਦਲ ਦੀ ਹਾਲਤ ਸਥਿਰ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ 13 ਅਗਸਤ ਦਿਨ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ ਸੀ। ਪੁਲਿਸ ਦੇ ਅਨੁਸਾਰ, ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਉਨ੍ਹਾਂ ‘ਤੇ ਕਿਰਪਾਨ ਨਾਲ ਹਮਲਾ ਕੀਤਾ। ਬਾਦਲ ਦੇ ਹੱਥ ਵਿੱਚ ਸੱਟਾਂ ਲੱਗੀਆਂ। ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ। ਇਹ ਘਟਨਾ ਦੁਪਹਿਰ 1 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਪੁਲਿਸ ਨੇ ਮੁਲਜ਼ਮ ਨਿਹੰਗ, ਜਸਪਾਲ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਸੁਖਬੀਰ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਨਾਂਦੇੜ ਸਾਹਿਬ ਆਏ ਸਨ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਯਸ਼ੋਸਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਪੁਲਿਸ ਸੁਪਰਡੈਂਟ ਨਾਲ ਗੱਲ ਕੀਤੀ ਅਤੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਬਾਦਲ ‘ਤੇ 4 ਦਸੰਬਰ, 2024 ਨੂੰ ਵੀ ਹਮਲਾ ਹੋਇਆ ਸੀ, ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾਦਾਰ ਵਜੋਂ ਧਾਰਮਿਕ ਸਜ਼ਾ ਨਿਭਾ ਰਹੇ ਸਨ ਤਾਂ ਉਸ ਸਮੇਂ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਮੌਕੇ ‘ਤੇ ਤਾਇਨਾਤ ਸਕਿਉਰਿਟੀ ਵੱਲੋਂ ਨਾਕਾਮ ਕਰ ਦਿੱਤਾ ਗਿਆ ਸੀ ਅਤੇ ਗੋਲੀ ਕੰਧ ‘ਤੇ ਜਾ ਲੱਗੀ ਸੀ।

Read Latest News and Breaking News at Daily Post TV, Browse for more News

Ad
Ad

Punjab District News