Attari-Wagah Retreat Ceremony Time Change; ਅਟਾਰੀ-ਵਾਹਗਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Attari-Wagah Retreat Ceremony: ਅਟਾਰੀ-ਵਾਹਗਾ ਬਾਰਡਰ ‘ਤੇ ਹਰ ਰੋਜ਼ ਹੋਣ ਵਾਲੀ ਰੀਟਰੀਟ ਸੈਰੇਮਨੀ ਦੇਖਣ ਵਾਲੇ ਸੈਲਾਨੀਆਂ ਲਈ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਸੀਮਾ ਸੁਰੱਖਿਆ ਬਲ (BSF) ਵੱਲੋਂ ਮੌਸਮੀ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਰੀਟਰੀਟ ਸੈਰੇਮਨੀ ਪਰੇਡ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
BSF ਅੰਮ੍ਰਿਤਸਰ ਸੈਕਟਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਹੁਣ ਰੀਟਰੀਟ ਪਰੇਡ ਸ਼ਾਮ 5:00 ਵਜੇ ਸ਼ੁਰੂ ਹੋ ਕੇ 5:30 ਵਜੇ ਤੱਕ ਚੱਲੇਗੀ। ਪਹਿਲਾਂ ਇਹ ਸਮਾਰੋਹ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਕੀਤਾ ਜਾਂਦਾ ਸੀ।
ਇਹ ਫ਼ੈਸਲਾ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਅਤੇ ਸੂਰਜ ਜਲਦੀ ਡੁੱਬਣ ਕਾਰਨ ਲਿਆ ਗਿਆ ਹੈ। ਪਰੇਡ ਦੇ ਸਮੇਂ ਵਿੱਚ ਇਸ ਤਬਦੀਲੀ ਨਾਲ, ਬਾਰਡਰ ‘ਤੇ ਆਉਣ ਵਾਲੇ ਸੈਲਾਨੀਆਂ ਨੂੰ ਹੁਣ ਪਹਿਲਾਂ ਤੋਂ ਹੀ ਤਿਆਰੀ ਕਰਨੀ ਪਵੇਗੀ ਤਾਂ ਜੋ ਉਹ ਇਸ ਸ਼ਾਨਦਾਰ ਸਮਾਰੋਹ ਦਾ ਪੂਰਾ ਆਨੰਦ ਲੈ ਸਕਣ।
BSF ਨੇ ਸੈਲਾਨੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਯਾਤਰਾ ਦੇ ਪ੍ਰੋਗਰਾਮ ਨੂੰ ਨਵੇਂ ਸਮੇਂ ਅਨੁਸਾਰ ਤਿਆਰ ਕਰਨ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।