Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਫਿਲਮਾਂ ਤੇ ਕਿਤਾਬਾਂ ਰਾਹੀਂ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਕਵਰਪਾਲ ਸਿੰਘ ਬਿੱਟੂ

Dhurandhar 2 Sikh issue film controversy; ਅੰਮ੍ਰਿਤਸਰ ਵਿੱਚ ਦਲ ਖਾਲਸਾ ਦੇ ਬੁਲਾਰੇ ਕਵਰਪਾਲ ਸਿੰਘ ਬਿੱਟੂ ਨੇ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘’ਧੁਰੰਦਰ 2’’ ਦੇ ਇੱਕ ਸੀਨ ’ਤੇ ਤੀਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਮ ਦੇ ਇੱਕ ਦ੍ਰਿਸ਼ ਵਿੱਚ ਲਾਹੌਰ ਦੇ ਪਾਰਕ ਵਿੱਚ ਇੱਕ ਸਿੱਖ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਜਾਂਦਾ ਦਿਖਾਇਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਿਲਮਾਂ ਤੇ ਕਿਤਾਬਾਂ ਰਾਹੀਂ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਕਵਰਪਾਲ ਸਿੰਘ ਬਿੱਟੂ

Dhurandhar 2 Sikh issue film controversy; ਅੰਮ੍ਰਿਤਸਰ ਵਿੱਚ ਦਲ ਖਾਲਸਾ ਦੇ ਬੁਲਾਰੇ ਕਵਰਪਾਲ ਸਿੰਘ ਬਿੱਟੂ ਨੇ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘’ਧੁਰੰਦਰ 2’’ ਦੇ ਇੱਕ ਸੀਨ ’ਤੇ ਤੀਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਮ ਦੇ ਇੱਕ ਦ੍ਰਿਸ਼ ਵਿੱਚ ਲਾਹੌਰ ਦੇ ਪਾਰਕ ਵਿੱਚ ਇੱਕ ਸਿੱਖ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਜਾਂਦਾ ਦਿਖਾਇਆ ਗਿਆ ਹੈ। ਬਿੱਟੂ ਦੇ ਮੁਤਾਬਕ ਇਹ ਸੀਨ ਮਈ 2023 ਵਿੱਚ ਲਾਹੌਰ ਦੇ ਪਾਰਕ ਵਿੱਚ ਸਿੱਖ ਜੁਝਾਰੂ ਆਗੂ ਭਾਈ ਪਰਮਜੀਤ ਸਿੰਘ ਪੰਜਵੜ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਯਾਦ ਤਾਜ਼ਾ ਕਰਵਾਉਂਦਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਫਿਲਮ ਨੂੰ ਫਿਕਸ਼ਨ ਕਿਹਾ ਜਾ ਰਿਹਾ ਹੈ ਪਰ ਇਸ ਵਿੱਚ ਦਿਖਾਇਆ ਗਿਆ ਕਿਰਦਾਰ ਅਤੇ ਘਟਨਾਵਾਂ ਕਈ ਹੱਦ ਤੱਕ ਪੰਜਵੜ ਦੇ ਮਾਮਲੇ ਨਾਲ ਮਿਲਦੀਆਂ ਹਨ। ਬਿੱਟੂ ਨੇ ਦੱਸਿਆ ਕਿ ਇਸ ਫਿਲਮ ਤੋਂ ਕੁਝ ਸਮਾਂ ਪਹਿਲਾਂ ‘ਦਿੱਲੀ ਡਾਇਰੈਕਟਿਵ’ ਨਾਮ ਦੀ ਇੱਕ ਕਿਤਾਬ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੀ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਫਿਕਸ਼ਨ ਦੇ ਰੂਪ ਵਿੱਚ ਪੇਸ਼ ਕਰਨ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਕਿਤਾਬ ਦੇ ਲੇਖਕ ਨੇ ਖੁਦ ਲਿਖਿਆ ਹੈ ਕਿ ਕਈ ਵਾਰ ਸੱਚਾਈ ਨੂੰ ਕਲਪਨਿਕ ਕਹਾਣੀ ਰਾਹੀਂ ਹੀ ਦਰਸਾਇਆ ਜਾਂਦਾ ਹੈ।

ਦਲ ਖਾਲਸਾ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਇਸ ਕਿਤਾਬ ਅਤੇ ਫਿਲਮ ਰਾਹੀਂ ਸਿੱਖ ਸੰਘਰਸ਼ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਗਰੀ ਦੁਨੀਆ ਭਰ ਦੀਆਂ ਲਾਇਬ੍ਰੇਰੀਆਂ ਅਤੇ ਐਮਬੈਸੀਜ਼ ਤੱਕ ਪਹੁੰਚ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਗਲਤ ਧਾਰਣਾ ਪੈਦਾ ਹੋ ਸਕਦੀ ਹੈ।

ਬਿੱਟੂ ਨੇ ਹੋਰ ਕਿਹਾ ਕਿ ਇਸ ਤਰ੍ਹਾਂ ਦੀਆਂ ਕਹਾਣੀਆਂ ਰਾਹੀਂ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਭਾਰਤ ਵੀ ਆਪਣੇ ਵਿਰੋਧੀਆਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਨਿਸ਼ਾਨਾ ਬਣਾਉਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਦੇ ਮੁਤਾਬਕ ਇਹ ਇਕ ਕਿਸਮ ਦਾ ਪ੍ਰਚਾਰ ਹੈ, ਜਿਸ ਰਾਹੀਂ ਸਿੱਖ ਮੁੱਦੇ ਨੂੰ ਗਲਤ ਢੰਗ ਨਾਲ ਦੁਨੀਆ ਅੱਗੇ ਪੇਸ਼ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News