350th martyrdom anniversary of Sri Guru Tegh Bahadur Ji; ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਭਾ ਬਲਾਕ ਦੇ ਪਿੰਡ ਗੁਣੀਕੇ ਤੋਂ ਗੁਰੂ ਤੇਗ ਬਹਾਦਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੇਤਨਾ ਮਾਰਚ ਕੱਢਿਆ ਗਿਆ। ਇਸ ਚੇਤਨਾ ਮਾਰਚ ਦਾ ਸੰਗਤਾਂ ਵੱਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਤੇ ਸੰਗਤ ਅਤੇ ਵੱਲੋਂ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਅਤੇ ਬੀਜੇਪੀ ਦੇ ਆਗੂਆਂ ਵੱਲੋਂ ਵਿਸ਼ੇਸ਼ ਤੌਰ ਤੇ ਚੇਤਨਾ ਮਾਰਚ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ।
ਇਹ ਚੇਤਨਾ ਮਾਰਚ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਤੇ ਇਸ ਚੇਤਨਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਿੱਸਾ ਲਿਆ ਗਿਆ ਅਤੇ ਥਾਂ-ਥਾਂ ਤੇ ਸੰਗਤਾਂ ਵੱਲੋਂ ਲੰਗਰ ਵੀ ਲਗਾਏ ਗਏ।
ਇਸ ਮੌਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਪਿੰਡ ਗੁਣੀਕੇ ਤੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਚਰਨ ਛੋਹ ਪ੍ਰਾਪਤ ਤੋਂ ਚੇਤਨਾ ਮਾਰਚ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਜੋ ਦੇਸ਼ ਵਿਰੋਧੀ ਤਾਕਤਾਂ ਹਨ ਜੋ ਧਰਮਾਂ ਦਾ ਬਟਵਾਰਾ ਕਰਨੀਆਂ ਚਾਹੁੰਦੀਆਂ ਹਨ ਪਰ ਸਾਰੇ ਧਰਮ ਇੱਕਜੁੱਟ ਹਨ।
ਬੀਜੇਪੀ ਦੇ ਸੀਨੀਅਰ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਬੀਜੇਪੀ ਦੇ ਜਿਲਾ ਪ੍ਰਧਾਨ ਹਰਮੇਸ਼ ਗੋਇਲ ਨੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਮਾਰਚ ਦਾ ਅੱਜ ਅਸੀਂ ਸਵਾਗਤ ਕੀਤਾ ਹੈ ਅਤੇ ਬੀਜੇਪੀ ਦੇ ਸਾਰੇ ਹੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।
ਸ਼ਰਧਾਲੂ ਅਤੇ ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ ਨੇ ਕਿਹਾ ਕਿ ਅਸੀਂ ਸੀਸ ਨਿਭਉਂਦੇ ਹਾਂ। ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਗਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਸਵਾਗਤ ਕਰਨਾ ਚਾਹੀਦਾ ਹੈ।
ਇਸ ਮੌਕੇ ਤੇ ਗਿਆਨੀ ਪ੍ਰਿਤਪਾਲ ਸਿੰਘ ਕਥਾਵਾਚਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਨਾਭਾ ਬਲਾਕ ਤੇ ਪਿੰਡ ਗੁਣੀਕੇ ਤੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਚਰਨ ਛੋਹ ਪ੍ਰਾਪਤ ਤੋਂ ਚੇਤਨਾ ਮਾਰਚ ਸ਼ੁਰੂ ਹੋਇਆ। ਇਹ ਚੇਤਨਾ ਮਾਰਚ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ।