Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਆਜ਼ਮ ਖਾਨ ਨੇ ਸਰਕਾਰ ਸਾਹਮਣੇ ਰੱਖੀਆਂ ਦੋ ਮੰਗਾਂ, ਪਰਿਵਾਰ ਸਮੇਤ ਇੱਛਾ ਮੌਤ ਜਾਂ ਦੇਸ਼ ਛੱਡਣ ਦੀ ਮੰਗ

ਨਵੀਂ ਦਿੱਲੀ: ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਨੇ ਵੀਰਵਾਰ ਨੂੰ ਰਾਮਪੁਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਸਾਹਮਣੇ ਦੋ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਜਾਂ ਤਾਂ ਉਨ੍ਹਾਂ ਨੂੰ ਪਰਿਵਾਰ ਸਮੇਤ ਇੱਛਾ ਮੌਤ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਫਿਰ ਪੂਰੇ ਪਰਿਵਾਰ ਨੂੰ ਦੇਸ਼ ਛੱਡਣ ਦੀ ਮਨਜ਼ੂਰੀ ਦਿੱਤੀ ਜਾਵੇ। ਤਿਹਾੜ ਜੇਲ੍ਹ ਤੋਂ ਰਿਹਾਈ ਮਗਰੋਂ ਰਾਮਪੁਰ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਜ਼ਮ ਖਾਨ ਨੇ ਸਰਕਾਰ ਸਾਹਮਣੇ ਰੱਖੀਆਂ ਦੋ ਮੰਗਾਂ, ਪਰਿਵਾਰ ਸਮੇਤ ਇੱਛਾ ਮੌਤ ਜਾਂ ਦੇਸ਼ ਛੱਡਣ ਦੀ ਮੰਗ

ਨਵੀਂ ਦਿੱਲੀ: ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਨੇ ਵੀਰਵਾਰ ਨੂੰ ਰਾਮਪੁਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਸਾਹਮਣੇ ਦੋ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਜਾਂ ਤਾਂ ਉਨ੍ਹਾਂ ਨੂੰ ਪਰਿਵਾਰ ਸਮੇਤ ਇੱਛਾ ਮੌਤ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਫਿਰ ਪੂਰੇ ਪਰਿਵਾਰ ਨੂੰ ਦੇਸ਼ ਛੱਡਣ ਦੀ ਮਨਜ਼ੂਰੀ ਦਿੱਤੀ ਜਾਵੇ। ਤਿਹਾੜ ਜੇਲ੍ਹ ਤੋਂ ਰਿਹਾਈ ਮਗਰੋਂ ਰਾਮਪੁਰ ਵਿੱਚ ਇਹ ਉਨ੍ਹਾਂ ਦੀ ਪਹਿਲੀ ਪ੍ਰੈੱਸ ਕਾਨਫਰੰਸ ਸੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਆਜ਼ਮ ਖਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਈਡੀ ਨੇ ਅਦਾਲਤ ਵਿੱਚ ਗਲਤ ਤੱਥ ਪੇਸ਼ ਕੀਤੇ ਅਤੇ ਝੂਠਾ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਆਜ਼ਮ ਖਾਨ ਨੇ ਕਿਹਾ ਕਿ 31 ਅਕਤੂਬਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੀ ਈਡੀ ਨੇ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਗ੍ਰਿਫ਼ਤਾਰੀ ਸਬੰਧੀ ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤ ਸਹੀ ਨਹੀਂ ਸਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਈਡੀ ਦੇ ਅਧਿਕਾਰੀ ਬਿਨਾਂ ਵਾਰੰਟ ਗ੍ਰਿਫ਼ਤਾਰੀ ਕਰਨ ਪਹੁੰਚੇ ਸਨ।

ਉਨ੍ਹਾਂ ਅੰਗੂਠੇ ਦੇ ਨਿਸ਼ਾਨ ਸਬੰਧੀ ਵੀ ਆਪਣਾ ਪੱਖ ਰੱਖਿਆ। ਆਜ਼ਮ ਖਾਨ ਮੁਤਾਬਕ, ਈਡੀ ਜਿਸ ਅੰਗੂਠੇ ਦੇ ਨਿਸ਼ਾਨ ਦਾ ਹਵਾਲਾ ਦੇ ਰਹੀ ਹੈ, ਉਹ ਰਾਮਪੁਰ ਜੇਲ੍ਹ ਦਾ ਨਹੀਂ, ਸਗੋਂ ਦਿੱਲੀ ਵਿੱਚ ਰਿਮਾਂਡ ਦੌਰਾਨ ਹੋਈ ਪੁੱਛਗਿੱਛ ਨਾਲ ਸਬੰਧਤ ਹੈ।

ਆਜ਼ਮ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਦੁਖੀ ਹੋ ਕੇ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਦੋ ਮੰਗਾਂ ਵਿੱਚੋਂ ਕਿਸੇ ਇੱਕ ’ਤੇ ਵਿਚਾਰ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News