Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

10ਵੀਂ ਮੰਜ਼ਿਲ ਤੋਂ ਡਿੱਗੀ BA ਦੀ ਵਿਦਿਆਰਥਣ, ਹੋਈ ਦਰਦਨਾਕ ਮੌਤ, ਪਰਿਵਾਰ ਨੇ ਕੀਤਾ ਵੱਡਾ ਖੁਲਾਸਾ

Jalandhar Student Suicide; ਜਲੰਧਰ ਤੋਂ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ BA ਦੀ ਇੱਕ ਵਿਦਿਆਰਥਣ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਮਹਿਕਪ੍ਰੀਤ ਕੌਰ (21) ਵਜੋਂ ਹੋਈ ਹੈ। ਉਹ BA ਫਾਈਨਲ ਸਾਲ ਦੀ ਵਿਦਿਆਰਥਣ ਸੀ। […]
By : Updated On: 23 Aug 2026 14:50:PM
10ਵੀਂ ਮੰਜ਼ਿਲ ਤੋਂ ਡਿੱਗੀ BA ਦੀ ਵਿਦਿਆਰਥਣ, ਹੋਈ ਦਰਦਨਾਕ ਮੌਤ, ਪਰਿਵਾਰ ਨੇ ਕੀਤਾ ਵੱਡਾ ਖੁਲਾਸਾ

Jalandhar Student Suicide; ਜਲੰਧਰ ਤੋਂ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ BA ਦੀ ਇੱਕ ਵਿਦਿਆਰਥਣ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਸ਼ਤਿਹਾਰ

ਮ੍ਰਿਤਕਾ ਦੀ ਪਛਾਣ ਮਹਿਕਪ੍ਰੀਤ ਕੌਰ (21) ਵਜੋਂ ਹੋਈ ਹੈ। ਉਹ BA ਫਾਈਨਲ ਸਾਲ ਦੀ ਵਿਦਿਆਰਥਣ ਸੀ। ਪਰਿਵਾਰ ਮੁਤਾਬਕ, ਮਹਿਕਪ੍ਰੀਤ ਡਿਪ੍ਰੈਸ਼ਨ ਦੀ ਦਵਾਈ ਵੀ ਲੈ ਰਹੀ ਸੀ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ। ਹਾਲਾਂਕਿ ਮੌਕੇ ਤੋਂ ਅਜੇ ਤੱਕ ਕੋਈ ਸੂਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਜਲੰਧਰ ਹਾਈਟਸ ਦੀ 10ਵੀਂ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ

ਇਹ ਘਟਨਾ 66 ਫੁੱਟ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਸਾਹਮਣੇ ਆਈ।

ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਮਹਿਕਪ੍ਰੀਤ ਸਵੇਰੇ ਟਹਿਲਦੇ ਹੋਏ ਬਿਲਡਿੰਗ ਦੀ ਬਾਲਕਨੀ ਵੱਲ ਗਈ ਅਤੇ ਅਚਾਨਕ ਹੇਠਾਂ ਡਿੱਗ ਗਈ।

ਮਾਂ ਆਪਣੀ ਧੀ ਨੂੰ ਤੁਰੰਤ ਚੁੱਕ ਕੇ ਸਿਵਲ ਹਸਪਤਾਲ ਲੈ ਕੇ ਪਹੁੰਚੀ, ਪਰ ਇਲਾਜ ਤੋਂ ਪਹਿਲਾਂ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਥਾਣਾ ਸਦਰ ਦੇ SHO ਸੰਜੀਵ ਸੂਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਲੱਗ ਰਿਹਾ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ, ਪਰ ਕੋਈ ਸੂਸਾਈਡ ਨੋਟ ਨਹੀਂ ਮਿਲਿਆ।

ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News