Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਰਾਜਾ ਵੜਿੰਗ ’ਤੇ ਵੱਡਾ ਹਮਲਾ

Balkaur Singh attack on Raja Warring: ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ। ਬਲਕੌਰ ਸਿੰਘ ਨੇ ਕਿਹਾ ਕਿ ਬੂਟਾ ਸਿੰਘ ਕਾਂਗਰਸ ਦੇ ਵੱਡੇ […]
Ranjit Singh
By : Updated On: 02 Sep 2026 10:37:AM
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਰਾਜਾ ਵੜਿੰਗ ’ਤੇ ਵੱਡਾ ਹਮਲਾ
  • ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਜਾਇਜ਼, ਬੂਟਾ ਸਿੰਘ ਦਾ ਦਿੱਤਾ ਹਵਾਲਾ

Balkaur Singh attack on Raja Warring: ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ। ਬਲਕੌਰ ਸਿੰਘ ਨੇ ਕਿਹਾ ਕਿ ਬੂਟਾ ਸਿੰਘ ਕਾਂਗਰਸ ਦੇ ਵੱਡੇ ਆਗੂ ਰਹੇ ਹਨ, ਇਸ ਲਈ ਉਨ੍ਹਾਂ ਨਾਲ ਜੁੜੇ ਮਾਮਲੇ ਵਿੱਚ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਗਲਤ ਨਹੀਂ ਕਿਹਾ ਜਾ ਸਕਦਾ।

ਇਸ਼ਤਿਹਾਰ

ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਨਿੰਦਾ
ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਜਾਤ-ਪਾਤ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮਾਨਸਾ ਹਲਕੇ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਬਲਕੌਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਨੂੰ ਲੈ ਕੇ ਆਵਾਜ਼ ਹੋਰ ਬੁਲੰਦ ਕੀਤੀ ਜਾਵੇਗੀ।

ਬਲਕੌਰ ਸਿੰਘ ਦੇ ਇਨ੍ਹਾਂ ਬਿਆਨਾਂ ਨਾਲ ਪੰਜਾਬ ਦੀ ਸਿਆਸਤ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋਣ ਦੇ ਆਸਾਰ ਹਨ।

Read Latest News and Breaking News at Daily Post TV, Browse for more News

Ad
Ad

Punjab District News