ਬਲਤੇਜ ਪੰਨੂ ਨੇ ਅਮਿਤ ਸ਼ਾਹ ‘ਤੇ ਲਗਾਏ ਗੰਭੀਰ ਦੋਸ਼, ਰਾਘਵ ਚੱਢਾ ‘ਤੇ ਵੀ ਸਾਧਿਆ ਨਿਸ਼ਾਨਾ
Baltej Pannu press conference; ਆਮ ਆਦਮੀ ਪਾਰਟੀ (ਪੰਜਾਬ) ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਗੰਭੀਰ ਦੋਸ਼ ਲਗਾਏ ਹਨ। ਪੰਨੂ ਨੇ ਕਿਹਾ ਕਿ ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਨੂੰ ਵੰਡਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਅਮਿਤ ਸ਼ਾਹ ਰਾਘਵ ਚੱਢਾ ਰਾਹੀਂ ਇੱਕ ਨਵੀਂ ਪਾਰਟੀ ਬਣਾਉਣ ਦੀ ਯੋਜਨਾ ਬਣਾ ਰਹੇ ਹਨ ਅਤੇ ‘ਆਪ’ ਦੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਇਸ ਨਵੀਂ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਪੰਨੂ ਨੇ ਇਹ ਵੀ ਦੋਸ਼ ਲਗਾਇਆ ਕਿ ਸੰਸਦ ਮੈਂਬਰਾਂ ‘ਤੇ ਦਬਾਅ ਬਣਾਉਣ ਲਈ ਈਡੀ ਦੇ ਛਾਪਿਆਂ ਦਾ ਦੁਰਪਯੋਗ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਖਾਲੀ ਕਾਗਜ਼ਾਂ ‘ਤੇ ਦਸਤਖਤ ਵੀ ਕਰਵਾਏ ਜਾ ਰਹੇ ਹਨ।
ਬਲਤੇਜ ਪੰਨੂ ਨੇ ਰਾਘਵ ਚੱਢਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੇ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਸੀ, ਪਰ ਉਹ ਹੁਣ ਪੰਜਾਬ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਪਿਆਰ ਦੇ ਨਾਲ ਨਾਲ ਗੱਦਾਰੀ ਦਾ ਜਵਾਬ ਦੇਣਾ ਵੀ ਚੰਗੀ ਤਰ੍ਹਾਂ ਜਾਣਦੇ ਹਨ।
ਪੰਨੂ ਨੇ ਅਮਿਤ ਸ਼ਾਹ ਅਤੇ ਰਾਘਵ ਚੱਢਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਉਨ੍ਹਾਂ ਲਈ ਮਹਿੰਗਾ ਸਾਬਤ ਹੋ ਸਕਦਾ ਹੈ।