Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਬਲਵੰਤ ਰਾਜੋਆਣਾ ਨੇ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ, ਕੀਤੀ ਇਹ ਮੰਗ

Balwant Rajoana filed petition in High Court: ਚੰਡੀਗੜ੍ਹ: ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ਵਿੱਚ ਪੁਲਿਸ ਹਿਰਾਸਤ ਦੌਰਾਨ ਉਨ੍ਹਾਂ ਦੀ ਕੈਟਰੇਕਟ (ਮੋਤੀਆਬਿੰਦ) ਦੀ ਸਰਜਰੀ ਕਰਵਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ […]
Ranjit Singh
By : Updated On: 02 Sep 2026 09:06:AM
ਬਲਵੰਤ ਰਾਜੋਆਣਾ ਨੇ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ, ਕੀਤੀ ਇਹ ਮੰਗ

Balwant Rajoana filed petition in High Court: ਚੰਡੀਗੜ੍ਹ: ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ਵਿੱਚ ਪੁਲਿਸ ਹਿਰਾਸਤ ਦੌਰਾਨ ਉਨ੍ਹਾਂ ਦੀ ਕੈਟਰੇਕਟ (ਮੋਤੀਆਬਿੰਦ) ਦੀ ਸਰਜਰੀ ਕਰਵਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ।

ਇਸ਼ਤਿਹਾਰ

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੱਖਾਂ ਨਾਲ ਸਬੰਧਤ ਇਸ ਸਮੱਸਿਆ ਦੇ ਇਲਾਜ ਲਈ ਸਰਜਰੀ ਜ਼ਰੂਰੀ ਹੈ। ਰਾਜੋਆਣਾ ਨੇ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਹਸਪਤਾਲ ਲਿਜਾ ਕੇ ਆਪਰੇਸ਼ਨ ਕਰਵਾਉਣ ਦੀ ਮਨਜ਼ੂਰੀ ਦਿੱਤੀ ਜਾਵੇ। ਰਾਜੋਆਣਾ ਨੇ ਦਾਇਰ ਪਟੀਸ਼ਨ ਰਾਹੀਂ ਪਟਿਆਲਾ ਸਥਿਤ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ‘ਚ ਦੋਵਾਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ । ਪਟੀਸ਼ਨ ਅਨੁਸਾਰ ਆਪ੍ਰੇਸ਼ਨ ਦਾ ਸਾਰਾ ਖ਼ਰਚਾ ਉਹ ਖ਼ੁਦ ਚੁੱਕਣ ਲਈ ਤਿਆਰ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ’ਤੇ ਅੱਗੇ ਕੀ ਹੁਕਮ ਦਿੱਤੇ ਜਾਂਦੇ ਹਨ, ਇਸ ’ਤੇ ਹੁਣ ਸਭ ਦੀ ਨਜ਼ਰ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News