Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਪੁੱਛਿਆ – ’15 ਸਾਲਾਂ ਤੋਂ ਰਹਿਮ ਦੀ ਅਪੀਲ ’ਤੇ ਫੈਸਲਾ ਕਿਉਂ ਨਹੀਂ ?’

Balwant Singh Rajoana letter to PM Modi: ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਚਿੱਠੀ ਲਿਖ ਕੇ ਆਪਣੀ ਰਹਿਮ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਫੈਸਲਾ ਨਾ ਲੈਣ ਦਾ ਮੁੱਦਾ ਚੁੱਕਿਆ ਹੈ। ਰਾਜੋਆਣਾ ਨੇ ਸਵਾਲ ਕੀਤਾ ਕਿ ਜਿਸ ਅਪੀਲ ਕਾਰਨ ਉਸ ਦੀ ਫਾਂਸੀ ਦੀ ਸਜ਼ਾ ’ਤੇ […]
Ranjit Singh
By : Updated On: 17 Sep 2026 13:43:PM
ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਪੁੱਛਿਆ – ’15 ਸਾਲਾਂ ਤੋਂ ਰਹਿਮ ਦੀ ਅਪੀਲ ’ਤੇ ਫੈਸਲਾ ਕਿਉਂ ਨਹੀਂ ?’

Balwant Singh Rajoana letter to PM Modi: ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਚਿੱਠੀ ਲਿਖ ਕੇ ਆਪਣੀ ਰਹਿਮ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਫੈਸਲਾ ਨਾ ਲੈਣ ਦਾ ਮੁੱਦਾ ਚੁੱਕਿਆ ਹੈ। ਰਾਜੋਆਣਾ ਨੇ ਸਵਾਲ ਕੀਤਾ ਕਿ ਜਿਸ ਅਪੀਲ ਕਾਰਨ ਉਸ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਲੱਗੀ ਹੋਈ ਹੈ, ਉਸ ’ਤੇ 15 ਸਾਲ ਬੀਤ ਜਾਣ ਦੇ ਬਾਵਜੂਦ ਫੈਸਲਾ ਕਿਉਂ ਨਹੀਂ ਕੀਤਾ ਗਿਆ।

ਇਸ਼ਤਿਹਾਰ

ਚਿੱਠੀ ਵਿੱਚ ਰਾਜੋਆਣਾ ਨੇ ਕਿਹਾ ਕਿ ਉਸ ਦੀ ਰਹਿਮ ਦੀ ਅਪੀਲ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਹੈ ਅਤੇ ਇਹ ਮਾਮਲਾ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਵਿੱਚ ਫੈਸਲੇ ਲਈ ਲੰਬਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਪਟੀਸ਼ਨ ਇਸ ਲਈ ਦਾਇਰ ਕੀਤੀ ਗਈ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਅਪੀਲ ’ਤੇ ਫੈਸਲਾ ਕਰਨ ਲਈ ਕਿਹਾ ਜਾ ਸਕੇ।

ਰਾਜੋਆਣਾ ਨੇ ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਦਿਆਂ ਸਵਾਲ ਕੀਤਾ ਕਿ ਉਸ ਨੇ ਖੁਦ ਆਪਣੀ ਰਹਿਮ ਦੀ ਅਪੀਲ ਸਵੀਕਾਰ ਕਰਨ ਦੀ ਮੰਗ ਨਹੀਂ ਕੀਤੀ ਸੀ। ਜੇਕਰ ਸਰਕਾਰ ਨੇ ਅਪੀਲ ਨੂੰ ਸਵੀਕਾਰ ਕਰਕੇ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਈ ਹੈ ਤਾਂ ਹੁਣ ਇਸ ’ਤੇ ਅੰਤਿਮ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ।

‘31 ਸਾਲ ਜੇਲ੍ਹ ’ਚ, 20 ਸਾਲ ਫਾਂਸੀ ਦੀ ਚੱਕੀ ’ਚ’
ਰਾਜੋਆਣਾ ਨੇ ਚਿੱਠੀ ਵਿੱਚ ਕਿਹਾ ਕਿ ਉਹ ਕਰੀਬ 31 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਲਗਭਗ 20 ਸਾਲ ਫਾਂਸੀ ਦੀ ਚੱਕੀ ਵਿੱਚ ਬਿਤਾ ਚੁੱਕਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਸੇ ਵਿਅਕਤੀ ਨੂੰ ਇੰਨੇ ਲੰਬੇ ਸਮੇਂ ਤੱਕ ਜੇਲ੍ਹ ਅਤੇ ਫਾਂਸੀ ਦੀ ਚੱਕੀ ਵਿੱਚ ਰੱਖ ਕੇ ਫੈਸਲੇ ਦੀ ਉਡੀਕ ਕਰਵਾਉਣਾ ਕੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਫੈਸਲਾ ਲੈਣ ਲਈ ਕਿਹਾ ਜਾ ਚੁੱਕਾ ਹੈ। ਇਸ ਦੇ ਬਾਵਜੂਦ ਰਹਿਮ ਦੀ ਅਪੀਲ ’ਤੇ ਅਜੇ ਤੱਕ ਫੈਸਲਾ ਨਾ ਹੋਣ ਨੂੰ ਲੈ ਕੇ ਉਨ੍ਹਾਂ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।

ਰਾਜੋਆਣਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਸ ਦੀ ਰਹਿਮ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਰਵਾਈ ਨੂੰ ਅੰਤਿਮ ਰੂਪ ਦਿੱਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News