Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਮਲੇਸ਼ੀਆ ਤੋਂ ਬੰਬੀਹਾ ਗੈਂਗ ਨਾਲ ਜੁੜੇ 3 ਲੋੜੀਂਦੇ ਮੁਲਜ਼ਮ ਡਿਪੋਰਟ ਕਰਵਾਏ

Bambiha gang 3 mambers deported from Malaysia: ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਡਿਪੋਰਟ ਕਰਵਾਇਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ OFTEC (ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ) ਵੱਲੋਂ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ […]
By : Updated On: 19 Aug 2026 09:41:AM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਮਲੇਸ਼ੀਆ ਤੋਂ ਬੰਬੀਹਾ ਗੈਂਗ ਨਾਲ ਜੁੜੇ 3 ਲੋੜੀਂਦੇ ਮੁਲਜ਼ਮ ਡਿਪੋਰਟ ਕਰਵਾਏ

Bambiha gang 3 mambers deported from Malaysia: ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਡਿਪੋਰਟ ਕਰਵਾਇਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ OFTEC (ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ) ਵੱਲੋਂ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਕੀਤੀ ਗਈ।

ਇਸ਼ਤਿਹਾਰ

ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਤਿੰਨੇ ਕਤਲ, ਜਬਰੀ ਵਸੂਲੀ, ਵਿਸਫੋਟਕ ਸਮੱਗਰੀ ਅਤੇ ਲੁਧਿਆਣਾ ਵਿੱਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਵੀ ਹਨ।

ਮਲੇਸ਼ੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਤਿੰਨਾਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ’ਤੇ ਪਹੁੰਚਣ ਮੌਕੇ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਉਨ੍ਹਾਂ ਨੂੰ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਪੁਲਿਸ ਮੁਤਾਬਕ ਭਗੌੜੇ ਮੁਲਜ਼ਮ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕਣ, ਉਨ੍ਹਾਂ ਨੂੰ ਟ੍ਰੈਕ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News