Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਇਟਲੀ ਦੇ ਸਕੂਲਾਂ ’ਚ ਬੁਰਕੇ ਤੇ ਨਕਾਬ ’ਤੇ ਪਾਬੰਦੀ, ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਹੋਵੇਗੀ ਸੀਮਤ

ਨਵੀਂ ਦਿੱਲੀ: ਇਟਲੀ ਦੀ ਸੰਸਦ ਨੇ ਸਿੱਖਿਆ ਸੁਧਾਰਾਂ ਨਾਲ ਸਬੰਧਤ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਸਕੂਲਾਂ ਵਿੱਚ ਚਿਹਰਾ ਢਕਣ ਵਾਲੇ ਕੱਪੜਿਆਂ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਪਹਿਲੀ ਜਮਾਤ ਵਿੱਚ ਵਿਦੇਸ਼ੀ ਮੂਲ ਦੇ ਵਿਦਿਆਰਥੀਆਂ ਦੀ ਗਿਣਤੀ 30 ਫ਼ੀਸਦੀ ਤੱਕ ਸੀਮਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਵਿਰੋਧੀ ਪਾਰਟੀਆਂ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਇਟਲੀ ਦੇ ਸਕੂਲਾਂ ’ਚ ਬੁਰਕੇ ਤੇ ਨਕਾਬ ’ਤੇ ਪਾਬੰਦੀ, ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਹੋਵੇਗੀ ਸੀਮਤ

ਨਵੀਂ ਦਿੱਲੀ: ਇਟਲੀ ਦੀ ਸੰਸਦ ਨੇ ਸਿੱਖਿਆ ਸੁਧਾਰਾਂ ਨਾਲ ਸਬੰਧਤ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਸਕੂਲਾਂ ਵਿੱਚ ਚਿਹਰਾ ਢਕਣ ਵਾਲੇ ਕੱਪੜਿਆਂ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਪਹਿਲੀ ਜਮਾਤ ਵਿੱਚ ਵਿਦੇਸ਼ੀ ਮੂਲ ਦੇ ਵਿਦਿਆਰਥੀਆਂ ਦੀ ਗਿਣਤੀ 30 ਫ਼ੀਸਦੀ ਤੱਕ ਸੀਮਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਕਦਮ ਨੂੰ ਭੇਦਭਾਵਪੂਰਨ ਕਰਾਰ ਦਿੱਤਾ ਹੈ।

ਇਸ ਕਾਨੂੰਨ ਨੂੰ ਸੰਸਦ ਦੇ ਹੇਠਲੇ ਸਦਨ ਚੈਂਬਰ ਆਫ਼ ਡਿਪਟੀਜ਼ ਵਿੱਚ 142 ਵੋਟਾਂ ਦੇ ਸਮਰਥਨ ਨਾਲ ਪਾਸ ਕੀਤਾ ਗਿਆ, ਜਦਕਿ 112 ਮੈਂਬਰਾਂ ਨੇ ਇਸ ਦੇ ਵਿਰੋਧ ਵਿੱਚ ਵੋਟ ਪਾਈ। ਚਾਰ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ। ਕਾਨੂੰਨ ਵਿੱਚ ਵਿਦੇਸ਼ੀ ਮਾਪਿਆਂ ਲਈ ਇਤਾਲਵੀ ਭਾਸ਼ਾ ਦੇ ਕੋਰਸ ਕਰਵਾਉਣ ਦੀ ਵਿਵਸਥਾ ਵੀ ਸ਼ਾਮਲ ਹੈ, ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਦੇਸ਼ ਦੀ ਸਿੱਖਿਆ ਪ੍ਰਣਾਲੀ ਨਾਲ ਜੁੜਨ ਵਿੱਚ ਮਦਦ ਮਿਲ ਸਕੇ।

20 ਨਵੰਬਰ ਨੂੰ ਸੈਨੇਟ ਨੇ ਦਿੱਤੀ ਸੀ ਮਨਜ਼ੂਰੀ
‘ਡੇਕ੍ਰੇਟੋ ਸਕੂਲਾ’ ਦੇ ਨਾਂ ਨਾਲ ਜਾਣਿਆ ਜਾਂਦਾ ਇਹ ਕਾਨੂੰਨ 20 ਨਵੰਬਰ ਨੂੰ ਸੈਨੇਟ ਵਿੱਚ ਪਾਸ ਹੋ ਚੁੱਕਾ ਸੀ। ਇਹ 30 ਸਤੰਬਰ 2026 ਦੇ ਡਿਕਰੀ-ਲਾਅ 170 ਦਾ ਹਿੱਸਾ ਹੈ। ਇਸ ਵਿੱਚ 2026-27 ਦੇ ਸਿੱਖਿਆ ਸੈਸ਼ਨ ਦੀ ਸਮੇਂ ਸਿਰ ਸ਼ੁਰੂਆਤ, ਨੈਸ਼ਨਲ ਰਿਕਵਰੀ ਐਂਡ ਰੈਜ਼ੀਲੈਂਸ ਪਲਾਨ (PNRR) ਤਹਿਤ ਯੋਜਨਾਵਾਂ ਨੂੰ ਸਮਰਥਨ ਅਤੇ ਵਿਦੇਸ਼ੀ ਵਿਦਿਆਰਥੀਆਂ ਦੇ ਏਕੀਕਰਨ ਲਈ ਕਦਮ ਸ਼ਾਮਲ ਹਨ।

ਕੀ ਹਨ ਨਵੇਂ ਨਿਯਮ?
ਨਵੇਂ ਨਿਯਮਾਂ ਤਹਿਤ ਸਕੂਲਾਂ ਦੀਆਂ ਕਲਾਸਾਂ ਵਿੱਚ ਬੁਰਕਾ ਅਤੇ ਨਕਾਬ ਪਹਿਨਣ ’ਤੇ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਪਹਿਲੀ ਜਮਾਤ ਵਿੱਚ ਵਿਦੇਸ਼ੀ ਮੂਲ ਦੇ ਵਿਦਿਆਰਥੀਆਂ ਦੀ ਗਿਣਤੀ 30 ਫ਼ੀਸਦੀ ਤੱਕ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਹਾਲਾਂਕਿ, ਜਿਹੜੇ ਵਿਦਿਆਰਥੀ ਪਹਿਲਾਂ ਹੀ ਇਤਾਲਵੀ ਭਾਸ਼ਾ ਦਾ ਲੋੜੀਂਦਾ ਗਿਆਨ ਰੱਖਦੇ ਹਨ, ਉਨ੍ਹਾਂ ਨੂੰ ਇਸ ਹੱਦ ਤੋਂ ਛੋਟ ਮਿਲੇਗੀ। ਕਾਨੂੰਨ ’ਤੇ ਅੰਤਿਮ ਵੋਟਿੰਗ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇੱਕ ਤਖ਼ਤੀ ਦਿਖਾਈ, ਜਿਸ ’ਤੇ ਲਿਖਿਆ ਸੀ, “ਸਕੂਲ ਵਿੱਚ ਕੋਈ ਵੀ ਵਿਦੇਸ਼ੀ ਨਹੀਂ ਹੁੰਦਾ।”

ਪਹਿਲਾਂ ਵੀ ਲਾਗੂ ਹੋ ਚੁੱਕੀ ਹੈ 30 ਫ਼ੀਸਦੀ ਦੀ ਹੱਦ
ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 30 ਫ਼ੀਸਦੀ ਤੱਕ ਸੀਮਤ ਕਰਨ ਦਾ ਪ੍ਰਸਤਾਵ ਪਹਿਲੀ ਵਾਰ ਨਹੀਂ ਆਇਆ। ਸਾਲ 2010 ਵਿੱਚ ਤਤਕਾਲੀ ਸਿੱਖਿਆ ਮੰਤਰੀ ਮਾਰੀਆਸਟੇਲਾ ਗੇਲਮਿਨੀ ਨੇ ਵੀ ਇਸੇ ਤਰ੍ਹਾਂ ਦੀ ਪਾਬੰਦੀ ਸਬੰਧੀ ਸਰਕੂਲਰ ਜਾਰੀ ਕੀਤਾ ਸੀ। ਹਾਲਾਂਕਿ, ਸਥਾਨਕ ਆਬਾਦੀ ਦੇ ਅੰਕੜਿਆਂ ਅਤੇ ਨਿਯਮਾਂ ਵਿੱਚ ਲਚਕ ਦੀ ਘਾਟ ਕਾਰਨ ਖ਼ਾਸ ਕਰਕੇ ਸ਼ਹਿਰਾਂ ਦੇ ਬਾਹਰੀ ਇਲਾਕਿਆਂ ਵਿੱਚ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਮੁਸ਼ਕਲ ਰਿਹਾ ਹੈ।

ਮੇਲੋਨੀ ਨੇ ਨਿਯਮਾਂ ਦਾ ਕੀਤਾ ਸੀ ਬਚਾਅ
ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਇਸ ਸਾਲ ਦੇ ਸ਼ੁਰੂ ਵਿੱਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਸਕੂਲਾਂ ਵਿੱਚ ਬੁਰਕੇ ਅਤੇ ਨਕਾਬ ’ਤੇ ਪਾਬੰਦੀ, ਕਲਾਸਾਂ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਅਤੇ ਬੱਚਿਆਂ ਦੇ ਸਮਾਜ ਵਿੱਚ ਰਲਣ-ਮਿਲਣ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਮਾਪਿਆਂ ਵਾਸਤੇ ਇਤਾਲਵੀ ਭਾਸ਼ਾ ਸਿੱਖਣਾ ਲਾਜ਼ਮੀ ਕਰਨ ਲਈ ਕਾਨੂੰਨ ਲਿਆਵੇਗੀ।

ਆਪਣੀ ਪਾਰਟੀ ‘ਬ੍ਰਦਰਜ਼ ਆਫ਼ ਇਟਲੀ’ ਦੇ ਯੂਥ ਵਿੰਗ ਵੱਲੋਂ ਕਰਵਾਈ ਰੈਲੀ ਵਿੱਚ ਮੇਲੋਨੀ ਨੇ ਇਨ੍ਹਾਂ ਪ੍ਰਸਤਾਵਾਂ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਇਤਾਲਵੀ ਵਿਦਿਆਰਥੀਆਂ ਨੂੰ ਆਪਣੀਆਂ ਹੀ ਕਲਾਸਾਂ ਵਿੱਚ ਘੱਟ ਗਿਣਤੀ ਨਹੀਂ ਬਣਨਾ ਚਾਹੀਦਾ। ਉਨ੍ਹਾਂ ਕਿਹਾ ਸੀ ਕਿ ਇਹ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿ ਇਟਲੀ ਦੇ ਬੱਚੇ ਆਪਣੀਆਂ ਕਲਾਸਾਂ ਵਿੱਚ ਹੀ ਆਪਣੇ ਆਪ ਨੂੰ ਹਾਸ਼ੀਏ ’ਤੇ ਜਾਂ ਵੱਖਰਾ ਮਹਿਸੂਸ ਕਰਨ।

Read Latest News and Breaking News at Daily Post TV, Browse for more News

Ad
Ad

Punjab District News