ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਲਈ ਦੇਸ਼ ਵਿਆਪੀ ਹੜਤਾਲ ਦਾ ਐਲਾਨ
Bank unions announce a three-day nationwide strike.: ਨਵੀਂ ਦਿੱਲੀ: ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਨੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਭਾਰਤ ਸਰਕਾਰ ਦੇ ਕਿਰਤ ਮੰਤਰਾਲੇ ਦੇ ਉਪ ਮੁੱਖ ਕਿਰਤ ਕਮਿਸ਼ਨਰ (Dy. CLC) ਦੀ ਅਗਵਾਈ ਹੇਠ ਹੋਈ ਸੁਲਹ ਬੈਠਕ ਵਿੱਚ ਪੰਜ ਦਿਨਾਂ ਦੀ ਬੈਂਕਿੰਗ ਪ੍ਰਣਾਲੀ ਲਾਗੂ ਕਰਨ ਦੀ ਮੰਗ ’ਤੇ ਕੋਈ ਹੱਲ ਨਹੀਂ ਨਿਕਲ ਸਕਿਆ।
ਬੈਠਕ ਵਿੱਚ UFBU ਦੇ ਅਹੁਦੇਦਾਰਾਂ ਤੋਂ ਇਲਾਵਾ ਇੰਡੀਅਨ ਬੈਂਕਸ ਐਸੋਸੀਏਸ਼ਨ (IBA), ਵਿੱਤੀ ਸੇਵਾਵਾਂ ਵਿਭਾਗ (DFS) ਅਤੇ ਵੱਖ-ਵੱਖ ਬੈਂਕ ਪ੍ਰਬੰਧਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
UFBU ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੈਠਕ ਦੌਰਾਨ ਉਨ੍ਹਾਂ ਦੀ ਮੁੱਖ ਮੰਗ ’ਤੇ ਕੋਈ ਠੋਸ ਜਵਾਬ ਨਹੀਂ ਮਿਲਿਆ। ਇਸ ਕਾਰਨ ਯੂਨੀਅਨਾਂ ਨੇ 28 ਤੋਂ 30 ਸਤੰਬਰ ਤੱਕ ਹੜਤਾਲ ’ਤੇ ਜਾਣ ਦਾ ਫੈਸਲਾ ਬਰਕਰਾਰ ਰੱਖਿਆ ਹੈ।
ਇਸ ਦੌਰਾਨ IBA ਦੇ ਅਨੁਸਾਰ, UFBU ਦੀ ਮੰਗ ਦੇ ਮੱਦੇਨਜ਼ਰ ਸਕੇਲ-IV ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਲਈ ਪਰਫਾਰਮੈਂਸ ਲਿੰਕਡ ਇਨਸੈਂਟਿਵ (PLI) ਯੋਜਨਾ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
