Banner
Banner

ਬੈਂਕ ਯੂਨੀਅਨਾਂ ਦੀ ਅੱਜ ਹੜਤਾਲ; ਬੈਂਕਾਂ ਦਾ ਕੰਮਕਾਜ ਹੋਵੇਗਾ ਪ੍ਰਭਾਵਿਤ

Bank Closed: ਦੇਸ਼ ਭਰ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮਕਾਜ ਮੰਗਲਵਾਰ (27 ਜਨਵਰੀ) ਅੱਜ ਨੂੰ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਕਿਉਂਕਿ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਨੇ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਪਾਉਣ ਲਈ (27 ਜਨਵਰੀ) ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ […]
Khushi
By : Updated On: 27 Jan 2026 08:05:AM
ਬੈਂਕ ਯੂਨੀਅਨਾਂ ਦੀ ਅੱਜ ਹੜਤਾਲ; ਬੈਂਕਾਂ ਦਾ ਕੰਮਕਾਜ ਹੋਵੇਗਾ ਪ੍ਰਭਾਵਿਤ

Bank Closed: ਦੇਸ਼ ਭਰ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮਕਾਜ ਮੰਗਲਵਾਰ (27 ਜਨਵਰੀ) ਅੱਜ ਨੂੰ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਕਿਉਂਕਿ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਨੇ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਪਾਉਣ ਲਈ (27 ਜਨਵਰੀ) ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ 23 ਜਨਵਰੀ ਨੂੰ ਮੁੱਖ ਕਿਰਤ ਕਮਿਸ਼ਨਰ ਨਾਲ ਮੀਟਿੰਗ ਹੋਈ ਸੀ ਹੋਈ ਤੇ ਇਸ ਮੀਟਿੰਗ ਦੇ ਬੇਨਤੀਜਾ ਰਹਿਣ ਕਾਰਨ ਯੂ.ਐਫ.ਬੀ.ਯੂ. ਵਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 24 ਤੋਂ 26 ਜਨਵਰੀ ਤਕ ਬੈਂਕ ਬੰਦ ਰਹੇ ਸਨ ਤੇ ਲੋਕਾਂ ਨੂੰ ਆਸ ਹੈ ਕਿ ਉਨ੍ਹਾਂ ਦੇ ਕੰਮ ਮੰਗਲਵਾਰ ਨੂੰ ਹੋਣਗੇ ਪਰ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਵਿੱਚ ਵਿਘਨ ਪਵੇਗਾ। ਬੈਂਕ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੀ ਮੰਗ ਨੂੰ ਲੈ ਕੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ ’ਤੇ ਦੇਸ਼ ਵਿੱਚ ਬੈਂਕਿੰਗ ਖੇਤਰ ਨਾਲ ਸਬੰਧਤ 9 ਵੱਖ-ਵੱਖ ਯੂਨੀਅਨਾਂ ਨੇ 27 ਜਨਵਰੀ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਬੈਂਕਿੰਗ ਖੇਤਰ ਨਾਲ ਸਬੰਧਤ 8 ਲੱਖ ਬੈਂਕ ਕਾਮੇ ਬੈਂਕਿੰਗ ਖੇਤਰ ਵਿੱਚ ਕੰਮਕਾਜ ਬੰਦ ਕਰਕੇ ਹੜਤਾਲ ’ਤੇ ਰਹਿਣਗੇ। ਆਗੂਆਂ ਨੇ ਕਿਹਾ ਕਿ ਬੈਂਕਿੰਗ ਖੇਤਰ ਦੇ ਮੁਲਾਜ਼ਮਾਂ ਵੱਲੋਂ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਅਗੌਲਿਆ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਸਣੇ ਦੇਸ਼ ਭਰ ਵਿੱਚ ਸਰਕਾਰੀ ਦਫ਼ਤਰ ਵਿੱਚ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਦੇ ਹਨ, ਪਰ ਬੈਂਕਿੰਗ ਖੇਤਰ ਨੂੰ ਮਹੀਨੇ ਵਿੱਚ ਦੂਜੇ ਤੇ ਚੌਥੇ ਸ਼ਨਿੱਚਰਵਾਰ ਨੂੰ ਛੁੱਟੀ ਕੀਤੀ ਜਾਂਦੀ ਹੈ।

ਜਦੋਂ ਕਿ ਪਹਿਲੇ ਤੇ ਤੀਜੇ ਸ਼ਨਿੱਚਰਵਾਰ ਨੂੰ ਬੈਂਕ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਬੈਂਕਿੰਗ ਖੇਤਰ ਨੂੰ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨਾ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਭਵਿੱਖ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad