Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Banur News: ਰਿਵਾਲਵਰ ਨਾਲ ਰੀਲ ਬਣਾਉਂਦੇ ਸਮੇਂ ਗੋਲੀ ਲੱਗਣ ਨਾਲ ਨਾਬਾਲਗ ਦੀ ਮੌਤ

Punjab News: ਬਨੂੜ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਇਥੇ ਜੰਗਪੁਰਾ ‘ਚ 15 ਸਾਲਾਂ ਨਾਬਾਲਗ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸਪਾਲ ਸਿੰਘ ਵਜੋਂ ਹੋਈ ਹੈ। ਪ੍ਰਿੰਸਪਾਲ ਸਿੰਘ ਲਾਇਸੈਂਸੀ ਰਿਵਾਲਵਰ ਨਾਲ ਰੀਲ ਬਣਾ ਰਿਹਾ ਸੀ ਕਿ ਅਚਾਨਕ ਰਿਵਾਲਵਰ ਵਜੋਂ ਗੋਲੀ ਚੱਲ ਪਈ। ਮਿਲੀ ਜਾਣਕਾਰੀ ਅਨੁਸਾਰ ਪ੍ਰਿੰਸ ਆਪਣੇ ਮਾਪਿਆਂ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Banur News: ਰਿਵਾਲਵਰ ਨਾਲ ਰੀਲ ਬਣਾਉਂਦੇ ਸਮੇਂ ਗੋਲੀ ਲੱਗਣ ਨਾਲ ਨਾਬਾਲਗ ਦੀ ਮੌਤ
ਸੰਕੇਤਕ ਤਸਵੀਰ

Punjab News: ਬਨੂੜ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਇਥੇ ਜੰਗਪੁਰਾ ‘ਚ 15 ਸਾਲਾਂ ਨਾਬਾਲਗ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸਪਾਲ ਸਿੰਘ ਵਜੋਂ ਹੋਈ ਹੈ। ਪ੍ਰਿੰਸਪਾਲ ਸਿੰਘ ਲਾਇਸੈਂਸੀ ਰਿਵਾਲਵਰ ਨਾਲ ਰੀਲ ਬਣਾ ਰਿਹਾ ਸੀ ਕਿ ਅਚਾਨਕ ਰਿਵਾਲਵਰ ਵਜੋਂ ਗੋਲੀ ਚੱਲ ਪਈ।

ਮਿਲੀ ਜਾਣਕਾਰੀ ਅਨੁਸਾਰ ਪ੍ਰਿੰਸ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਆਪਣੇ ਦੋਸਤਾਂ ਨੂੰ ਮਿਲਣ ਲਈ ਪਿੰਡ ਜਾਂਸਲੇ ਆਇਆ ਹੋਇਆ ਸੀ। 11 ਦੋਸਤ ਇਕੱਠੇ ਬੈਠ ਕੇ ਖੇਡ ਰਹੇ ਸਨ। ਉਸ ਦੇ ਦੋਸਤ ਦੇ ਪਿਤਾ ਕੋਲ ਘਰ ਲਾਇਸੈਂਸੀ ਪਿਸਤੌਲ ਸੀ, ਪਰ ਪਿਤਾ ਘਰ ਨਹੀਂ ਸੀ। ਉਹ ਸਾਰੇ ਉਸ ਪਿਸਤੌਲ ਨਾਲ ਖੇਡ ਰਹੇ ਸਨ ਕਿ ਅਚਾਨਕ ਪ੍ਰਿੰਸ ਦੇ ਸਿਰ ਵਿੱਚੋਂ ਗੋਲੀ ਲੰਘ ਗਈ। ਉਸ ਨੂੰ ਤੁਰੰਤ ਗਿਆਨ ਸਾਗਰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਦੇਖ ਕੇ ਮਾਪੇ ਫੁੱਟ-ਫੁੱਟ ਕੇ ਰੋ ਪਏ। ਮ੍ਰਿਤਕ ਪ੍ਰਿੰਸ ਰਾਜਪੁਰਾ ਦੇ ਇੱਕ ਸਰਕਾਰੀ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News