Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Barnala: ਪਿੰਡ ਤਾਜੋਕੇ ਦੇ ਸਮਸ਼ਾਨ ਘਾਟ ‘ਚੋਂ ਮਿਲੀ 19 ਸਾਲਾ ਨੌਜਵਾਨ ਦੀ ਲਾਸ਼, ਪਿੰਡ ‘ਚ ਸਨਸਨੀ

Barnala News: ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਤਾਜੋਕੇ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਿੰਡ ਦੇ ਸਮਸ਼ਾਨ ਘਾਟ ‘ਚੋਂ ਇੱਕ 19 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਤਾਜੋਕੇ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Barnala News: ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਤਾਜੋਕੇ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਿੰਡ ਦੇ ਸਮਸ਼ਾਨ ਘਾਟ ‘ਚੋਂ ਇੱਕ 19 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਤਾਜੋਕੇ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਕੁਝ ਦੋਸਤ ਉਸਨੂੰ ਘਰੋਂ ਬੁਲਾ ਕੇ ਲੈ ਗਏ ਸਨ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਲੌਟਿਆ। ਗੁਰਪ੍ਰੀਤ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਪਰਿਵਾਰ ਵੱਲੋਂ ਲਗਾਤਾਰ ਖੋਜਬੀਨ ਕੀਤੀ ਜਾ ਰਹੀ ਸੀ।

ਅੱਜ ਸਵੇਰੇ ਗੁਰਪ੍ਰੀਤ ਦੀ ਮੋਟਰਸਾਈਕਲ ਪਿੰਡ ਦੇ ਖੇਡ ਮੈਦਾਨ ਕੋਲੋਂ ਮਿਲੀ, ਜਦਕਿ ਉਸ ਦੀ ਲਾਸ਼ ਪਿੰਡ ਦੇ ਸਮਸ਼ਾਨ ਘਾਟ ਦੀ ਕੰਧ ਕੋਲੋਂ ਬਹੁਤ ਹੀ ਬੁਰੇ ਹਾਲਾਤ ‘ਚ ਮਿਲੀ। ਪਰਿਵਾਰ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ।

ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਅਤੇ ਮਾਤਾ ਬਲਜੀਤ ਕੌਰ ਨੇ ਰੋ ਰੋ ਕੇ ਦੱਸਿਆ ਕਿ ਗੁਰਪ੍ਰੀਤ ਨੇ ਚਾਰ ਮਹੀਨੇ ਪਹਿਲਾਂ ਨੇੜਲੇ ਪਿੰਡ ਦੀ ਇੱਕ ਲੜਕੀ ਨਾਲ ਲਵ ਮੈਰਿਜ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਗੁਰਪ੍ਰੀਤ ਨੂੰ ਲੈ ਜਾਣ ਵਾਲੇ ਦੋਸਤਾਂ ਨੂੰ ਹੀ ਪਤਾ ਹੋ ਸਕਦਾ ਹੈ ਕਿ ਕੀ ਹੋਇਆ।

ਤਪਾ ਥਾਣੇ ਦੇ ਐਸਐਚਓ ਸਰੀਫ ਖਾਨ ਨੇ ਦੱਸਿਆ ਕਿ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ ਹੈ ਅਤੇ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਮੌਤ ਦੇ ਕਾਰਨ ਦਾ ਪਤਾ ਲਗ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News