Barnala Police: ਲੱਖਾ ਸਿੰਘ ਸਿਧਾਣਾ ਰਿਹਾਅ ਹੋਣ ਤੋਂ ਬਾਅਦ ਰਾਮਪੁਰਾ ਦੀ ਸਰਕਾਰੀ ਹਸਪਤਾਲ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ।
Lakha Sadhana: ਲੱਖਾ ਸਿਧਾਣਾ ਦਾ ਬਰਨਾਲਾ ਵਿੱਚ ਦੇਰ ਰਾਤ ਪੁਲਿਸ ਨਾਲ ਝਗੜਾ ਹੋਇਆ ਸੀ। ਜਿਸ ਮਗਰੋਂ ਲੱਖਾ ਸਿਧਾਣਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਾਈਵ ਹੋ ਕੇ ਬਰਨਾਲਾ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ, ਜਿਸਦੀ ਵੀਡੀਓ ਰਾਤ ਤੋਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸੇ ਮਾਮਲੇ ‘ਚ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਸੀ।
ਇਸ ਮਾਮਲੇ ‘ਚ ਲੱਖਾ ਸਿਧਾਣਾ ਦੇ ਸਮਰਥਨ ‘ਚ ਵੱਖੋ ਵੱਖਰੀਆਂ ਜਥੇਬੰਦੀਆਂ ਦੇ ਆਗੂਆਂ ਦਾ ਭਾਰੀ ਇਕੱਠ ਹੋਇਆ। ਲੱਖਾ ਸਿਧਾਣਾ ਨਾਲ ਕੁੱਟਮਾਰ ਮਾਮਲੇ ‘ਚ ਮਾਨਯੋਗ ਅਦਾਲਤ ਵਿੱਚ ਪੁਲਿਸ ਕਾਰਵਾਈ ਦੀ ਗੱਲ ਕੀਤੀ ਗਈ। ਲੱਖਾ ਸਿੰਘ ਸਿਧਾਣਾ ਰਿਹਾਅ ਹੋਣ ਤੋਂ ਬਾਅਦ ਰਾਮਪੁਰਾ ਦੀ ਸਰਕਾਰੀ ਹਸਪਤਾਲ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ।
ਉਨ੍ਹਾਂ ਅਤੇ ਸਿਧਾਣਾ ਦੇ ਸਮਰਥਕਾਂ ਨੇ ਕਿਹਾ ਕਿ ਤਸੱਦਦ ਕਰਨ ਵਾਲੇ ਮੁਲਾਜ਼ਮਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਾਣੋ ਪੂਰਾ ਮਾਮਲਾ
ਉਸਨੇ ਕਿਹਾ ਕਿ ਉਹ ਪਟਿਆਲਾ ਤੋਂ ਆਪਣੇ ਪਿੰਡ ਵਾਪਸ ਆ ਰਿਹਾ ਸੀ ਤਾਂ ਤਪਾ ਮੰਡੀ ਨੇੜੇ ਕੁਝ ਲੋਕਾਂ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਉਸਨੇ ਟੱਕਰ ਮਾਰਨ ਵਾਲੀ ਕਾਰ ਦਾ ਪਿੱਛਾ ਕੀਤਾ ਅਤੇ ਕਾਰ ਬਰਨਾਲਾ ਸ਼ਹਿਰ ਦੇ ਹੰਢਿਆਇਆ ਥਾਣੇ ਵਿੱਚ ਦਾਖਲ ਹੋ ਗਈ, ਜਿੱਥੇ ਜਦੋਂ ਉਸਨੇ ਪੁਲਿਸ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਸਾਰੇ ਪੁਲਿਸ ਮੁਲਾਜ਼ਮ ਸ਼ਰਾਬੀ ਸੀ।
ਵੀਡੀਓ ਵਿੱਚ ਉਸਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਇੱਕ ਹੋਰ ਵੀਡੀਓ ਵਿੱਚ, ਥਾਣਾ ਸਦਰ ਦਾ ਐਸਐਚਓ ਲੱਖਾ ਸਿਧਾਣਾ, ਬਰਨਾਲਾ ਦੇ ਦੋਸਤ ਨੂੰ ਵੀਡੀਓ ਬਣਾਉਣ ਤੋਂ ਰੋਕ ਰਿਹਾ ਹੈ ਅਤੇ ਲੱਖਾ ਸਿਧਾਣਾ ਇਸਨੂੰ ਗੁੰਡਾਗਰਦੀ ਕਹਿ ਰਿਹਾ ਹੈ। ਬਰਨਾਲਾ ਪੁਲਿਸ ਨੇ ਉਸਨੂੰ ਬੀਤੀ ਰਾਤ ਤੋਂ ਸਦਰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਤੇ ਲੱਖਾ ਸਿਧਾਣਾ ਵਿਰੁੱਧ ਬਰਨਾਲਾ ਪੁਲਿਸ ਵੱਲੋਂ 7/51 ਤਹਿਤ ਮਾਮਲਾ ਦਰਜ ਕੀਤਾ ਅਤੇ ਉਸਨੂੰ ਅੱਜ ਐਸਡੀਐਮ ਬਰਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ।