ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ

Latest News: ਪੰਜਾਬ ਦੇ ਨਾਲ ਨਾਲ ਬਰਨਾਲਾ ਵਿੱਚ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਬਰਨਾਲਾ ਪੁਲਿਸ ਵੱਲੋਂ ਪੂਰੇ ਜਿਲ੍ਹੇ ਬਰਨਾਲੇ ਅੰਦਰ ਕਾਸਕੋ ਸਰਚ ਆਪਰੇਸ਼ਨ ਕੀਤਾ ਗਿਆ। ਜਿਲ੍ਹਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਕੀਤੇ ਗਏ ਇਸ ਸਰਚ ਆਪਰੇਸ਼ਨ ਵਿੱਚ ਨਸ਼ਾ ਤਸਕਰਾਂ ਤੇ ਕਾਰਵਾਈ ਦੇਖਣ ਨੂੰ ਮਿਲੀ ਇੱਥੇ 8 ਨਸ਼ਾ […]
Khushi
By : Updated On: 17 Jan 2026 14:51:PM
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ

Latest News: ਪੰਜਾਬ ਦੇ ਨਾਲ ਨਾਲ ਬਰਨਾਲਾ ਵਿੱਚ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਬਰਨਾਲਾ ਪੁਲਿਸ ਵੱਲੋਂ ਪੂਰੇ ਜਿਲ੍ਹੇ ਬਰਨਾਲੇ ਅੰਦਰ ਕਾਸਕੋ ਸਰਚ ਆਪਰੇਸ਼ਨ ਕੀਤਾ ਗਿਆ। ਜਿਲ੍ਹਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਕੀਤੇ ਗਏ ਇਸ ਸਰਚ ਆਪਰੇਸ਼ਨ ਵਿੱਚ ਨਸ਼ਾ ਤਸਕਰਾਂ ਤੇ ਕਾਰਵਾਈ ਦੇਖਣ ਨੂੰ ਮਿਲੀ ਇੱਥੇ 8 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਉੱਥੇ ਅਤੇ ਇੱਕ ਨਸ਼ਾ ਤਸਕਰ ਦੇ ਘਰ ਤੇ ਪੀਲਾ ਪੰਜਾ ਚੱਲਿਆ।

ਇਸ ਮੌਕੇ ਗੱਲਬਾਤ ਕਰਦੇ ਜਿਲ੍ਹਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤੇ ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੌਰਾਨ ਅੱਜ ਬਰਨਾਲਾ ਦੀਆਂ 12 ਨਸ਼ਾ ਹੋਟ ਸਪੋਰਟ ਲੋਕੇਸ਼ਨਾ ਉੱਪਰ 2 ਐਸ.ਪੀ, 8 ਡੀਐਸਪੀ,11 ਐਸਐਚਓ ਅਤੇ ਚੌਂਕੀ ਇੰਚਾਰਜ ਸਮੇਤ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਈ ਕਾਸਕੋ ਆਪਰੇਸ਼ਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਕਾਸਕੋ ਸਰਚ ਆਪਰੇਸ਼ਨ ਨਸ਼ਾ ਤਸਕਰਾਂ ਉੱਪਰ ਕਾਰਵਾਈ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਜਿਸ ਤਹਿਤ ਬਰਨਾਲਾ ਦੀ ਸੈਂਸੀ ਬਸਤੀ, ਧਨੋਲਾ ਦੀ ਅਨਾਜ ਮੰਡੀ, ਰਾਮਬਾਗ ਬਰਨਾਲਾ ਰੋਡ, ਤਪਾ ਅੱਡਾ ਬਸਤੀ ਤੋਂ ਇਲਾਵਾ ਭਦੌੜ ਵਿੱਚ ਵੀ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਪੁਲਿਸ ਵੱਲੋਂ ਅੱਜ ਕਾਸਕੋ ਸਰਚ ਆਪਰੇਸ਼ਨ ਤਹਿਤ ਕੁੱਲ 8 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਉੱਥੇ ਭਦੌੜ ਦੇ ਇੱਕ ਨਸ਼ਾ ਤਸਕਰ ਦੇ ਘਰ ਤੇ ਪੀਲਾ ਪੰਜਾ ਚਲਾਇਆ ਗਿਆ ਹੈ।

ਉਹਨਾਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨੂੰ ਲੈ ਕੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਇਲਾਕੇ ਅੰਦਰ ਨਸ਼ਾ ਤਸਕਰੀ ਦਾ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ। ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਐਸ ਐਸ ਪੀ ਮੁਹੰਮਦ ਸਰਫਰਾਜ ਆਲਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਪਹਿਲਾਂ ਵੀ 400 ਨਸਾ ਤਸਕਰਾਂ ਖਿਲਾਫ ਮੁਕਦਮੇ ਦਰਜ ਕੀਤੇ ਗਏ ਹਨ,ਉੱਥੇ 850 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਸਾ ਤਸਕਰਾਂ ਦੀ ਪੰਜ ਕਰੋੜ ਤੋਂ ਵੱਧ ਦੀ ਪ੍ਰੋਪਰਟੀ ਨੂੰ ਫਰੀਜ਼ ਕੀਤਾ ਗਿਆ ਅਤੇ 9 ਨਸ਼ਾ ਤਸਕਰਾਂ ਦੇ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਉਹਨਾਂ ਨਸ਼ਾ ਤਸਕਰਾਂ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਨਸ਼ੇ ਦਾ ਕਾਰੋਬਾਰ ਕਰੇਗਾ ਤਾਂ ਬਰਨਾਲਾ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਿੱਥੇ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਨਸ਼ਾ ਤਸਕਰਾਂ ਖਿਲਾਫ ਸਰਚ ਕਾਸਕੋ ਆਪਰੇਸ਼ਨ ਜਾਰੀ ਦਿਖਾਈ ਦਿੱਤਾ ਉੱਥੇ ਅੱਠ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਅਤੇ ਨਸ਼ਾ ਤਸਕਰੀ ਦਾ ਕਾਰੋਬਾਰ ਕਰਨ ਵਾਲੇ ਕਈ ਨਸ਼ਾ ਤਸਕਰਾਂ ਦੇ ਘਰਾਂ ਤੇ ਬਰਨਾਲਾ ਪੁਲਿਸ ਵੱਲੋਂ ਨਿਸ਼ਾਨਦੇਹੀ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬਰਨਾਲਾ ਦੇ ਭਦੌੜ ਦੇ ਰਹਿਣ ਵਾਲੇ ਇੱਕ ਨਸ਼ਾ ਤਸਕਰ ਵੱਲੋਂ ਬਣਾਏ ਗਏ ਇੱਕ ਘਰ ਉੱਪਰ ਵੀ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ ਹੈ।

Read Latest News and Breaking News at Daily Post TV, Browse for more News

Ad
Ad