ਬਰਨਾਲਾ: ਸ਼ੱਕੀ ਹਾਲਾਤਾਂ ਵਿੱਚ ਟੈਕਸੀ ਡਰਾਈਵਰ ਦੇ ਮੌਤ
Punjab News: ਬਰਨਾਲਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਟੈਕਸੀ ਡਰਾਈਵਰ ਦੇ ਮੌਤ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 24 ਸਾਲਾਂ ਤੇਜਿੰਦਰ ਸਿੰਘ ਉਰਫ ਵਿੱਕੀ ਪਿੰਡ ਅਸਪਾਲ ਕਲਾਂ ਵਜੋਂ ਹੋਈ। ਮ੍ਰਿਤਕ ਵਿੱਕੀ ਦੀ ਲਾਸ਼ ਸ਼ਨੀਵਾਰ ਸਵੇਰੇ ਕਾਰ ਵਿੱਚੋਂ ਮਿਲੀ ਹੈ, ਪਿਛਲੇ ਦਿਨੀ ਇੱਕ ਸਵਾਰੀ ਨੂੰ ਲੈਕੇ ਬਰਨਾਲਾ ਆਇਆ ਸੀ। […]
By :
Dailypost News
Updated On: 02 Aug 2025 14:04:PM
Punjab News: ਬਰਨਾਲਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਟੈਕਸੀ ਡਰਾਈਵਰ ਦੇ ਮੌਤ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 24 ਸਾਲਾਂ ਤੇਜਿੰਦਰ ਸਿੰਘ ਉਰਫ ਵਿੱਕੀ ਪਿੰਡ ਅਸਪਾਲ ਕਲਾਂ ਵਜੋਂ ਹੋਈ।
ਮ੍ਰਿਤਕ ਵਿੱਕੀ ਦੀ ਲਾਸ਼ ਸ਼ਨੀਵਾਰ ਸਵੇਰੇ ਕਾਰ ਵਿੱਚੋਂ ਮਿਲੀ ਹੈ, ਪਿਛਲੇ ਦਿਨੀ ਇੱਕ ਸਵਾਰੀ ਨੂੰ ਲੈਕੇ ਬਰਨਾਲਾ ਆਇਆ ਸੀ। ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਤੇਜਿੰਦਰ ਇੱਕ ਏਕੜ ਤੋਂ ਵੀ ਘੱਟ ਜ਼ਮੀਨ ਵਿੱਚ ਖੇਤੀ ਦੇ ਨਾਲ ਪ੍ਰਾਈਵੇਟ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਮ੍ਰਿਤਕ ਲੋਨ ਤੇ ਲੈ ਕੇ ਪ੍ਰਾਈਵੇਟ ਗੱਡੀ ਤੇ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਪਰਿਵਾਰਿਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।