Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Bassi Pathana: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ, ਕਾਰ ਚਾਲਕ ਮੌਕੇ ਤੋਂ ਹੋਇਆ ਫ਼ਰਾਰ

Bassi Pathana: ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਹਿੰਦੂਪੁਰ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ […]
Nishant Malyan
By : Updated On: 10 May 2026 12:09:PM
Bassi Pathana: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ, ਕਾਰ ਚਾਲਕ ਮੌਕੇ ਤੋਂ ਹੋਇਆ ਫ਼ਰਾਰ

Bassi Pathana: ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਹਿੰਦੂਪੁਰ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਹੋਏ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਸ਼ਤਿਹਾਰ

ਪੁਲਿਸ ਥਾਣਾ ਬਡਾਲੀ ਆਲਾ ਸਿੰਘ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 10 ਵਜੇ ਦੇ ਕਰੀਬ ਵਾਪਰਿਆ, ਜਦੋਂ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਨਤੀਜੇ ਵੱਜੋਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ।ਇਹ ਤਿੰਨੋਂ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਵਾਲੀ ਸਾਈਡ ਤੋਂ ਆਪਣੇ ਪਿੰਡ ਬੀਬੀਪੁਰ ਵੱਲ ਜਾ ਰਹੇ ਸਨ, ਜਦੋਂ ਉਹ ਪਿੰਡ ਹਿੰਦੂਪੁਰ ਦੇ ਕੋਲ ਪਹੁੰਚੇ, ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਉਹਨਾਂ ਦੱਸਿਆ ਕਿ ਮੌਕੇ ਤੋਂ ਕਾਰ ਚਾਲਕ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News